Udaan News24

Latest Online Breaking News

CM ਮਾਨ ਨਾਲ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਮੁਲਾਕਾਤ ਨੂੰ ਲੈ ਕੇ ਸਾਬਕਾ ਜਨਰਲ ਨੇ ਉਠਾਏ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਨਾਲ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਮੁਲਾਕਾਤ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਮੁਲਾਕਾਤ ‘ਤੇ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ  ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਤਨਮਨਜੀਤ ਸਿੰਘ ਢੇਸੀ ਜੰਮੂ-ਕਸ਼ਮੀਰ’ਤੇ ਆਪਣੇ ਭਾਰਤ ਵਿਰੋਧੀ ਸਟੈਂਡ ਲਈ ਜਾਣੇ ਜਾਂਦੇ ਹਨ, ਜਦਕਿ ਅਜਿਹੇ ਵਿਵਾਦਤ ਸੰਸਦ ਮੈਂਬਰ ਭਗਵੰਤ ਮਾਨ  ਅਤੇ ਆਮ ਆਦਮੀ ਪਾਰਟੀ  ਦੇ ਰਾਜ ਸਭਾ ਮੈਂਬਰ ਰਾਘਵ ਚੱਢਾ  ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਘਟਨਾਕ੍ਰਮ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀਆਂ ਦੇ ਨਾਲ ਤਨਮਨਜੀਤ ਸਿੰਘ ਢੇਸੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਸਵਾਲ ਕੀਤਾ ਹੈ ਕਿ ਜੇਕਰ ਤਨਮਨਜੀਤ ਸਿੰਘ ਢੇਸੀ ਭਾਰਤ ਵਿਰੋਧੀ ਹਨ ਤਾਂ ਉਨ੍ਹਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵਿੱਚ ਦੇਸ਼ ਵਿੱਚ ਆਉਣ ਦੀ ਇਜਾਜ਼ਤ ਕਿਉਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਬੇਲੋੜੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਸਾਰੇ ਬਿਆਨ ਜਨਤਕ ਹਨ। ਸਾਬਕਾ ਫੌਜ ਮੁਖੀ ਜਨਰਲ ਜੇ.ਜੇ.ਸਿੰਘ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਤਨਮਨਜੀਤ ਸਿੰਘ ਢੇਸੀ ਨਾਲ ਹੋਈ ਮੁਲਾਕਾਤ ਦਾ ਵੇਰਵਾ ਦੇਣ।ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜਿਹੇ ਵਿਅਕਤੀ ਨਾਲ ਮੁਲਾਕਾਤ ਦੇ ਏਜੰਡੇ ਦਾ ਪਤਾ ਹੋਣਾ ਚਾਹੀਦਾ ਹੈ, ਜੋ ਭਾਰਤ ਵਿਰੁੱਧ ਆਵਾਜ਼ ਉਠਾਉਂਦਾ ਰਿਹਾ ਹੈ। ਤਨਮਨਜੀਤ ਸਿੰਘ ਢੇਸੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਟਵੀਟ ਕੀਤਾ, ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦੀ ਹਾਂ, ਜਿਸ ਗਰਮਜੋਸ਼ੀ ਨਾਲ ਉਨ੍ਹਾਂ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਮੇਰਾ ਸੁਆਗਤ ਕੀਤਾ। ਅਸੀਂ ਪੰਜਾਬ ਦੀ ਤਰੱਕੀ ਨੂੰ ਵੇਖਣ ਲਈ ਪਰਵਾਸੀ ਭਾਰਤੀਆਂ ਦੀਆਂ ਉਮੀਦਾਂ, ਚਿੰਤਾਵਾਂ ਅਤੇ ਇੱਛਾਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਨੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਪੂਰੀ ਵਾਹ ਲਾਉਣ ਦਾ ਭਰੋਸਾ ਦਿੱਤਾ।ਕਿਸਾਨ ਅੰਦੋਲਨ ਦੌਰਾਨ ਤਮਨਜੀਤ ਸਿੰਘ ਢੇਸੀ ਨੇ ਮੋਦੀ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਬ੍ਰਿਟਿਸ਼ ਹਥਿਆਰਾਂ ਦੀ ਵਰਤੋਂ ਕੀਤੀ ਗਈ। ਤਮਨਜੀਤ ਸਿੰਘ ਪਹਿਲਾਂ ਵੀ ਕਈ ਮੌਕਿਆਂ ‘ਤੇ ਭਾਰਤ ਵਿਰੋਧੀ ਬਿਆਨ ਦੇ ਚੁੱਕੇ ਹਨ। 8 ਅਪ੍ਰੈਲ ਨੂੰ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਫਗਵਾੜਾ ਦੇ ਪਿੰਡ ਮੌਲੀ ਵਿਖੇ ਇਕ ਪ੍ਰੋਗਰਾਮ ਦੌਰਾਨ ਬਰਤਾਨਵੀ ਸਿੱਖ ਸੰਸਦ ਮੈਂਬਰ (ਐੱਮ. ਪੀ.) ਤਨਮਨਜੀਤ ਸਿੰਘ ਢੇਸੀ ਨੂੰ ‘ਕਿਸਾਨ ਅੰਦੋਲਨ’ ਦੌਰਾਨ ਯੂ.ਕੇ ਪਾਰਲੀਮੈਂਟ ‘ਚ ਬਹਿਸ ਅਤੇ ਸਵਾਲਾਂ ਦੌਰਾਨ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੁਬਾਨੀ ਤੌਰ ‘ਤੇ ਉਠਾਉਣ ‘ਤੇ ਸਨਮਾਨਿਤ ਕੀਤਾ ਗਿਆ | .

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!