Udaan News24

Latest Online Breaking News

ਨਵੇਂ ਖੇਤੀ ਕਾਨੂੰਨਾ ਬਾਰੇ ਕਿਸਾਨਾਂ ਅਤੇ ਸਰਕਾਰ ਵਿਚਕਾਰ 11ਵੇਂ ਗੇੜ ਦੀ ਮੀਟਿੰਗ ਵੀ ਬੇ-ਨਤੀਜਾ

22ਤਾਰੀਖ ਦਿਨ ਸ਼ੁੱਕਰਵਾਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ ਨਵੇਂ ਖੇਤੀ ਕਾਨੂੰਨਾਂ ਦੀ 11ਵੇਂ ਗੇੜ ਦੀ ਮੀਟਿੰਗ ਹੋਈ। ਇਹ ਮੀਟਿੰਗ ਲਗਭਗ 5 ਘੰਟੇ ਚੱਲੀ। ਸਰਕਾਰ ਦੇ ਨੁਮਾਇੰਦਿਆਂ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸਰਕਾਰ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਪਹਿਲਾਂ ਦੀ ਦੇ ਚੁੱਕੀ ਹੈ, ਅਤੇ ਸਰਕਾਰ ਇਸ ਤੋਂ ਬੇਹਤਰ ਬਦਲ ਨਹੀਂ ਦੇ ਸਕਦੀ। ਓਧਰ ਕਿਸਾਨ ਆਗੂ ਤਿੰਨੋਂ ਖੇਤੀ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੀਆਂ ਮੰਗਾਂ ’ਤੇ ਅੜੇ ਰਹੇ। ਖੇਤੀ ਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੇ ਪ੍ਰਸਤਾਵ ਨੂੰ ਇੱਕ ਵਾਰ ਫਿਰ ਤੋਂ ਵਿਚਾਰ ਕਰਨ ਲਈ ਕਿਹਾ। ਇਸ ਤਰਾਂ ਇਸ ਮੀਟਿੰਗ ਵਿੱਚੋਂ ਪੈਦਾ ਹੋਏ ਹਾਲਾਤਾਂ ਮੁਤਾਬਕ ਹਾਲ ਦੀ ਘੜੀ ਗੱਲਬਾਤ ਦਾ ਸਿਲਸਿਲਾ ਬੰਦ ਹੋ ਗਿਆ ਜਾਪਦਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!