ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਾਸਕ ਬਣਾਉਣ ਦੀ ਸਿਖਲਾਈ ਦਿੱਤੀ ਗਈ

ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲਾ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਨੂੰ ਮਾਸਕ ਬਣਾਉਣ ਦੀ ਸਿਖਲਾਈ ਦਿੱਤੀ ਗਈ। ਬਠਿੰਡਾ ਦੇ ਪੰਜ ਬਲਾਕਾਂ ਵਿੱਚ ਪੈਂਦੇ 9 ਪਿੰਡਾਂ ਦੀਆਂ ਔਰਤਾਂ ਵੱਲੋਂ ਮਾਸਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜਿਸ ਨਾਲ ਉਹਨਾਂ ਨੂੰ 250 ਤੋਂ 300 ਰੁਪਏ ਪ੍ਰਤੀ ਦਿਨ ਕਮਾ ਰਹੀਆਂ ਹਨ। ਬਠਿੰਡਾ ਦੇ ਐਡਿਸ਼ਨਲ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੁਝ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਵੱਲੋਂ ਕੋਰੋਨਾ ਮਹਾਮਾਰੀ ਨੂੰ ਦੂਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਇੱਛਾ ਪ੍ਰਗਟ ਕੀਤੀ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਨੂੰ ਮਾਸਕ ਬਣਾਉਣ ਦੀ ਸਿਖਲਾਈ ਦਿੱਤੀ ਗਈ ਅਤੇ ਇਨ੍ਹਾਂ ਵੱਲੋਂ ਬਣਾਏ 5 ਹਜ਼ਾਰ ਮਾਸਕ ਬਠਿੰਡਾ ਪੁਲਿਸ ਨੂੰ ਦਿੱਤੇ ਗਏ ਹਨ । ਜ਼ਿਲ੍ਹਾ ਫੰਕਸ਼ਨ ਮੈਨੇਜਰ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਨਾਲ ਬਜ਼ਾਰ ਵਿੱਚ ਮਾਸਕਾਂ ਦੀ ਕਾਲਾ ਬਜ਼ਾਰੀ ਵੀ ਕਾਬੂ ਵਿੱਚ ਆਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਇਸ ਕੰਮ ਵਿੱਚ ਸਹਿਯੋਗ ਦੇਣ ਵਾਲੇ ਹਰਮਿਲਾਪ ਗਰੇਵਾਲ ਵੱਲੋਂ ਦੱਸਿਆ ਗਿਆ ਕਿ ਇਹ ਮਾਸਕ ਕੱਪੜੇ ਦੇ ਹੋਣ ਕਰਕੇ ਇਹਨਾਂ ਨੂੰ ਧੋਣ ਤੋਂ ਬਾਅਦ ਮੁੜ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਅਤੇ ਇਹ ਵੱਖ-ਵੱਖ ਰੰਗਾਂ ਵਿੱਚ ਉਪਲਬਧ ਹੋ ਜਾਂਦੇ ਹਨ।