Udaan News24

Latest Online Breaking News

ਕਪੂਰਥਲਾ ਪੁਲਿਸ ਵੱਲੋਂ ਭੁੱਕੀ ਦੀ ਤਸਕਰੀ ਦੇ ਇੱਕ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

16 ਨਵੰਬਰ 2021- ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਭੁੱਕੀ ਦੀ ਤਸਕਰੀ ਦੇ ਇੱਕ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਟਰੱਕ ਵਿੱਚੋਂ 270 ਕਿਲੋ ਭੁੱਕੀ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚੰਦਨ ਨਗਰ, ਕਰਤਾਰਪੁਰ ਅਤੇ ਸੰਦੀਪ ਸਿੰਘ ਪੁੱਤਰ ਭਜਨ ਸਿੰਘ ਵਾਸੀ ਭਾਗੀਵਾਲ, ਮਹਿਤਪੁਰ ਵਜੋਂ ਹੋਈ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੁਲਿਸ ਕਪੂਰਥਲਾ ਵਿੱਚ ਸਰਗਰਮ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਐਸ.ਪੀ (ਇਨਵੈਸਟੀਗੇਸ਼ਨ) ਕਪੂਰਥਲਾ ਅਤੇ ਡੀਐਸਪੀ ਸੁਲਤਾਨਪੁਰ ਲੋਧੀ ਸਰਵਣ ਸਿੰਘ ਬੱਲ ਦੀ ਦੇਖ-ਰੇਖ ਹੇਠ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ, ਜਿਸ ਦੀ ਅਗਵਾਈ ਇੰਚਾਰਜ ਸੀ.ਆਈ.ਏ ਸਟਾਫ ਕਪੂਰਥਲਾ ਸੁਰਜੀਤ ਸਿੰਘ ਅਤੇ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਹਰਜੀਤ ਸਿੰਘ ਕਰ ਰਹੇ ਸੀ।ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਦੇ ਸਬੰਧ ਵਿੱਚ ਪਿੰਡ ਰਾਮਪੁਰ ਜਗੀਰ ਤੋਂ ਕਾਲਾ ਸੰਘਿਆਂ ਨੂੰ ਜਾਂਦੀ ਸੜਕ ਪਰ ਪਿੰਡ ਸ਼ੇਰਪੁਰ ਦੋਨਾ ਪਾਸ ਪੁੱਜੇ ਤਾਂ ਕਰੀਬ 2 ਕਿਲੋਮੀਟਰ ਦੀ ਦੂਰੀ ‘ਤੇ ਪੁਲਿਸ ਨੂੰ ਇੱਕ ਟਰੱਕ ਨੰਬਰ ਪੀ.ਬੀ-10-ਸੀਵਾਈ-9581 ਵਿੱਚ ਬੋਰੀਆਂ ਭਰਦੇ 6 ਵਿਅਕਤੀ ਮਿਲੇ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਟਰੱਕ ਦੀ ਚੈਕਿੰਗ ਕਰਨ ਲਈ ਉਨ੍ਹਾਂ ਵੱਲ ਵਧੀ ਅਤੇ ਪੁਲਿਸ ਵਾਲਿਆਂ ਨੂੰ ਦੇਖ ਕੇ ਚਾਰ ਜਣੇ ਇਨੋਵਾ ਕਾਰ ‘ਚ ਸਵਾਰ ਹੋ ਕੇ ਫ਼ਰਾਰ ਹੋ ਗਏ ਪਰ ਪੁਲਿਸ ਨੇ ਗੁਰਬਚਨ ਅਤੇ ਸੰਦੀਪ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 270 ਕਿਲੋ ਭੁੱਕੀ ਬਰਾਮਦ ਕਰ ਲਈ। ਐਸਐਸਪੀ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿੱਚ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਪਾਰਟੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਰੈਕੇਟ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!