Udaan News24

Latest Online Breaking News

ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ 18 ਨਵੰਬਰ ਤੋਂ ਖੁਲ੍ਹੇਗਾ ਕਰਤਾਰਪੁਰ ਲਾਂਘਾ

16 ਨਵੰਬਰ 2021-ਸਿੱਖ ਸੰਗਤਾਂ ਲਈ ਵੱਡੀ ਤੇ ਖੁਸ਼ੀ ਦੀ ਖਬਰ ਹੈ ਕਿ 18 ਨਵੰਬਰ ਤੋਂ ‘ਕਰਤਾਰਪੁਰ ਸਾਹਿਬ ਲਾਂਘਾ’ ਖੁੱਲ੍ਹਣ ਜਾ ਰਿਹਾ ਹੈ ਜਿਸਦੀਰੇਜਿਸਟ੍ਰੇਸ਼ਨ ਕੱਲ੍ਹ 11 ਵਜੇ ਤੋਂ ਸ਼ੁਰੂ ਹੋਣ ਜਾ ਰਹੀ ਹੈ। ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ।ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪਹਿਲੇ ਜੱਥੇ ਦੇ ਵਿੱਚ 250 ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੀ ਜਾਵੇਗੀ। ਇਹ ਜਾਣਕਾਰੀ ਪੰਜਾਬ BJP ਦੇ ਆਗੂ ਹਰਜੀਤ ਗਰੇਵਾਲ ਦੇ ਵੱਲੋਂ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਰਧਾਲੂਆਂ ਦੀ ਗਿਣਤੀ ਦੇ ਵਿੱਚ ਵੀ ਵਾਧਾ ਹੋ ਸਕਦਾ ਹੈ।ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਪੰਜਾਬ ਭਾਜਪਾ ਦੇ ਇੱਕ ਵਫਦ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੇਂਦਰ ਸਰਕਾਰ ਦੇ ਵੱਲੋਂ ਕੋਈ ਅਧਿਕਾਰਿਤ ਬਿਆਨ ਨਹੀਂ ਦਿੱਤਾ ਗਿਆ ਹੈ।

 

,

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!