Udaan News24

Latest Online Breaking News

ਆਪਣੇ ਪਰਿਵਾਰ ਸਣੇ ਕੋਰੀਡੋਰ ਪਹੁੰਚੇ CM ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਜੱਥਾ  ਇਤਿਹਾਸਿਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚ ਗਿਆ ਹੈ। ਉਨ੍ਹਾਂ ਦੇ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਿੱਤ ਮੰਤਰੀ ਮਨਪ੍ਰੀਤ ਬਾਦਲ, ਮੰਤਰੀ ਰਾਣਾ ਗੁਰਜੀਤ ਸੋਢੀ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇਪੀ ਆਦਿ ਹਨ। ਇਸ ਦੌਰਾਨ CM ਚੰਨੀ ਆਪਣੇ ਪਰਿਵਾਰ ਸਣੇ ਕੋਰੀਡੋਰ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਚੰਨੀ ਨੇ ਇਸ ਮੌਕੇ ਕੋਰੀਡੋਰ ਖੋਲ੍ਹਣ ਦੇ ਫੈਸਲੇ ‘ਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੋਰੀਡੋਰ ਦੁਬਾਰਾ ਖੁੱਲ੍ਹਿਆ ਹੈ, ਜਿਸ ਕਾਰਨ ਸਾਰੇ ਲੋਕਾਂ ਨੂੰ ਮੌਕਾ ਮਿਲਿਆ ਹੈ ਕਿ ਉਹ ਗੁਰੂ ਘਰ ਜਾ ਕੇ ਆਸ਼ੀਰਵਾਦ ਲੈ ਸਕਣ। ਦੱਸ ਦੇਈਏ ਕਿ ਜਿਹੜੇ ਲੋਕ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਭ ਤੋਂ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਇਹ ਰਜਿਸਟ੍ਰੇਸ਼ਨ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਵੈੱਬਸਾਈਟ  ਰਾਹੀਂ ਕੀਤੀ ਜਾਵੇਗੀ। ਜਿੱਥੇ ਬੁਕਿੰਗ ਪ੍ਰਕਿਰਿਆ ‘ਤੇ ਕਲਿੱਕ ਕਰਨ ਤੋਂ ਬਾਅਦ ਰਜਿਸਟ੍ਰੇਸ਼ਨ ਫਾਰਮ ਭਰਨ ਲਈ ਨਿਰਦੇਸ਼ਾਂ ਨੂੰ ਪੜ੍ਹਨਾ ਹੋਵੇਗਾ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!