Udaan News24

Latest Online Breaking News

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸਿੱਖ ਕੌਮ ਦੇ ਇਤਿਹਾਸ ਨੂੰ ਸਮਰਪਿਤ ‘ਥੀਮ ਪਾਰਕ’ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜੇ। ਇਥੇ ਉਨ੍ਹਾਂ ਨੇ ਸਿੱਖ ਕੌਮ ਦੇ ਇਤਿਹਾਸ ਨੂੰ ਸਮਰਪਿਤ ‘ਥੀਮ ਪਾਰਕ’ ਦਾ ਉਦਘਾਟਨ ਕੀਤਾ। ਨਾਲ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਗੁਰਪੁਰਬ ਦੀ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਲਈ ਵੱਡਾ ਦਿਨ ਹੈ। ਅੱਜ ਮੇਰਾ ਵੱਡਾ ਸੁਪਨਾ ਪੂਰਾ ਹੋਇਆ ਹੈ।ਚੰਨੀ ਨੇ ਕਿਹਾ ਕਿ ਸਾਡਾ ਸੁਪਨਾ ਸੀ ਕਿ ਅਸੀਂ ਸ੍ਰੀ ਚਮਕੌਰ ਸਾਹਿਬ ਵਿਚ ਸਿੱਖ ਇਤਿਹਾਸ ਨੂੰ ਦਰਸਾਉਂਦਾ ਮਿਊਜ਼ੀਅਮ ਬਣਾਈਏ। ‘ਥੀਮ ਪਾਰਕ’ ਦਾ ਨਾਂ ਦਾਸਤਾਨ-ਏ-ਸ਼ਹਾਦ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਥੋਂ ਸਿੱਖ ਕੌਮ ਦਾ ਇਤਿਹਾਸ ਸ਼ੁਰੂ ਹੋਇਆ ਸੀ ਉਥੇ ਅੱਜ ਮਿਊਜ਼ੀਅਮ ਸ਼ੁਰੂ ਹੋ ਰਿਹਾ ਹੈ। ਇਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਕੌਮ ਬਾਰੇ ਜਾਣਕਾਰੀ ਮਿਲੇਗੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!