ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪਹਿਲੀ ਵਾਰ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਕੀਤਾ ਵਿਰੋਧ
19 ਨਵੰਬਰ 2021- ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪਹਿਲੀ ਵਾਰ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ PM ਮੋਦੀ ਨੇ ਪਹਿਲਾਂ ਹੀ ਮੁਆਫੀ ਮੰਗ ਲਈ ਹੈ। ਅਜਿਹੇ ਵਿਚ ਕਿਸਾਨਾਂ ਨੂੰ ਆਪਣਾ ਅੰਦੋਲਨ ਖਤਮ ਕਰਕੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 10 ਦਿਨ ਬਾਅਦ ਸੈਸ਼ਨ ਹੈ। ਇਸ ਲਈ ਬਿਲ ਲਿਆਂਦਾ ਜਾਵੇਗਾ ਤੇ ਕਾਨੂੰਨ ਵਾਪਸ ਹੋ ਜਾਣਗੇ। ਅਜਿਹੇ ਵਿਚ ਕਿਸਾਨਾਂ ਅੰਦੋਲਨ ‘ਤੇ ਕਿਉਂ ਬੈਠੇ ਹਨ।ਕੈਪਟਨ ਅਮਰਿੰਦਰ ਦਾ ਇਹ ਬਿਆਨ ਇਸ ਲਈ ਵੀ ਅਹਿਮ ਹੈ ਕਿਉਂਕਿ ਹੁਣ ਤੱਕ ਉਹ ਅੰਦੋਲਨ ਦੇ ਸਮਰਥਨ ਵਿਚ ਰਹੇ ਹਨ ਤੇ ਹੁਣ ਜਦੋਂ ਕਿ ਪੀ. ਐੱਮ. ਮੋਦੀ ਨੇ ਕਾਨੂੰਨ ਵਾਪਸੀ ਦਾ ਐਲਾਨ ਕਰ ਦਿੱਤਾ ਤਾਂ ਅਮਰਿੰਦਰ ਅੰਦੋਲਨ ਚਾਲੂ ਰੱਖਣ ਦੇ ਹੱਕ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨਾ ਤਿੰਨ ਖੇਤੀ ਕਾਨੂੰਨਾਂ ਕਾਰਨ ਹੀ ਅੰਦੋਲਨ ਸ਼ੁਰੂ ਹੋਇਆ ਸੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਵਾਪਸ ਲੈਣ ਦਾ ਫੈਸਲਾ ਲੈ ਲਿਆ ਹੈ। ਬਾਕੀ ਜੋ ਮੁੱਦੇ ਹਨ, ਉਨ੍ਹਾਂ ‘ਤੇ ਗੱਲਬਾਤ ਹੋਣੀ ਚਾਹੀਦੀ ਹੈ। ਹੁਣ ਹੋਰ ਕਾਨੂੰਨਾਂ ਦੀ ਗੱਲ ਕਰਾਂਗੇ ਤਾਂ ਇਹ ਅੰਦੋਲਨ ਕਦੇ ਖਤਮ ਨਹੀਂ ਹੋਵੇਗਾ। ਕਿਸਾਨਾਂ ਨੂੰ ਪੀ. ਐੱਮ. ਮੋਦੀ ਨਾਲ ਬੈਠਕ ਕਰਨੀ ਚਾਹੀਦੀ ਹੈ।