Udaan News24

Latest Online Breaking News

ਵਿਵਾਦਿਤ ਬਿਆਨ ਤੋਂ ਬਾਅਦ ਮੁੰਬਈ ਚ ਕੰਗਨਾ ਰਣੌਤ ਖ਼ਿਲਾਫ਼ FIR ਦਰਜ,ਸਿਰਸਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪਦਮ ਸ਼੍ਰੀ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਕੰਗਨਾ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਮੁੰਬਈ ਦੇ ਖਾਰ ਪੁਲਿਸ ਥਾਣੇ ਵਿੱਚ ਕੰਗਨਾ ਰਣੌਤ ਖ਼ਿਲਾਫ਼ FIR ਦਰਜ ਕਰਵਾਈ ਗਈ ਹੈ। ਇਹ FIR ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਰਜ ਕਰਵਾਈ ਗਈ ਹੈ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ ਸਾਡੇ ਵਫਦ ਵੱਲੋਂ ਮੁੰਬਈ ਪੁਲਿਸ ਦੇ ਐਡੀਸ਼ਨਲ ਕਮਿਸ਼ਨ ਨਾਲ ਮੁਲਾਕਾਤ ਕਰ ਕੇ ਕੰਗਨਾ ਰਣੌਤ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਕੰਗਨਾ ਨੂੰ ਕਿਸਾਨਾਂ ਤੇ ਸਿੱਖਾਂ ਖਿਲਾਫ਼ ਨਫ਼ਰਤ ਫੈਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾਵੇ।  ਬੀਤੇ ਦਿਨ ਸਿਰਸਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕੰਗਨਾ ਤੋਂ ਪਦਮ ਸ਼੍ਰੀ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਸੀ । ਉਨ੍ਹਾਂ ਨੇ ਆਪਣੀ ਇਸ ਚਿੱਠੀ ਵਿੱਚ ਕਿਹਾ ਸੀ ਕਿ ਅਸੀਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਤੱਕ ਪਹੁੰਚ ਕਰਾਂਗੇ ਅਤੇ ਨਫਰਤ ਫੈਲਾਉਣ ਦੇ ਮਾਮਲੇ ਵਿੱਚ ਕੱਲ੍ਹ ਮੁੰਬਈ ਪੁਲਿਸ ਕੋਲ FIR ਵੀ ਦਰਜ ਕਰਵਾਵਾਂਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!