Udaan News24

Latest Online Breaking News

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਰੀਫਾਂ ਦੇ ਬੰਨ੍ਹੇ ਪੁਲ

22 ਨਵੰਬਰ2021 -ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ਪਿੱਛੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਰੀਫਾਂ ਦੇ ਪੁਲ ਬੰਨ੍ਹੇ ਹਨ। ਕੈਪਟਨ ਦੀਆਂ ਇਨ੍ਹਾਂ ਤਰੀਫਾਂ ਪਿੱਛੋਂ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ। ਉਧਰ, ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਠੀਕ ਕਿਹਾ ਹੈ, ਕੋਈ ਵੀ ਜਾਇਜ਼ ਵਿਅਕਤੀ, ਜੋ ਜਾਇਜ਼ ਗੱਲ ਕਰੇਗਾ, ਉਹ ਪ੍ਰਧਾਨ ਮੰਤਰੀ ਦੀ ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਧਾਨ ਮੰਤਰੀ ਨੇ ਅੱਜ ਤੱਕ ਮੁਆਫੀ ਨਹੀਂ ਮੰਗੀ, ਇਥੋਂ ਤੱਕ 1984 ਦੀ ਨਸਲਕੁਸ਼ੀ ਲਈ ਕਿਸੇ ਨੇ ਮੁਆਫੀ ਨਹੀਂ ਮੰਗੀ। ਪ੍ਰਧਾਨ ਮੰਤਰੀ ਨੇ ਸੜਕਾਂ ਉਤੇ ਬੈਠੇ ਕਿਸਾਨਾਂ ਤੋਂ ਮੁਆਫੀ ਮੰਗੀ ਹੈ।ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਸ ਵਿਚ ਸੀਟਾਂ ਦੀ ਵੰਡ ਜਾਂ ਚੋਣਾਂ ਦਾ ਕੋਈ ਮਸਲਾ ਨਹੀਂ ਹੈ, ਇਸ ਬਾਰੇ ਅਜੇ ਕੋਈ ਗੱਲ ਨਹੀਂ ਹੋਈ। ਕੋਈ ਵੀ ਜਾਇਜ਼ ਵਿਅਕਤੀ ਹੋਵੇਗਾ, ਜੋ ਜਾਇਜ਼ ਗੱਲ ਕਰੇਗਾ, ਉਹ ਜ਼ਰੂਰ ਤਰੀਫ ਕਰੇਗਾ। ਦੱਸ ਦਈਏ ਕਿ ਕੈਪਟਨ ਨੇ ਕਿਹਾ ਸੀ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਦਾ ਫੈਸਲਾ ਕਰਕੇ ਪ੍ਰਧਾਨ ਮੰਤਰੀ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਜਨਤਾ ਦੀ ਰਾਏ ਸੁਣਦੇ ਹਨ। ਲੋਕਤੰਤਰ ਵਿੱਚ, ਲੋਕਾਂ ਦੀ ਇੱਛਾ ਸੁਣਨ ਤੋਂ ਵੱਡੀ ਕੋਈ ਚੀਜ਼ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਨੇਤਾ ਤੋਂ ਵੱਡਾ ਕੋਈ ਲੋਕਤੰਤਰੀ ਨਹੀਂ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!