ਪੰਚਕੂਲਾ ਚ 13 ਸਾਲ ਦੀ ਨਾਬਾਲਿਗ ਵਿਦਿਆਰਥਣ ਨੇ 7 ਮਹੀਨੇ ਦੇ ਮ੍ਰਿਤਕ ਬੱਚੇ ਨੂੰ ਜਨਮ ਦਿੱਤਾ ਪੁਲਿਸ ਨੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
22 ਨਵੰਬਰ2021 -ਪੰਚਕੂਲਾ ਜ਼ਿਲ੍ਹੇ ਵਿੱਚ ਇੱਕ 13 ਸਾਲ ਦੀ ਨਾਬਾਲਿਗ ਵਿਦਿਆਰਥਣ ਨੇ 7 ਮਹੀਨੇ ਦੇ ਮ੍ਰਿਤਕ ਬੱਚੇ ਨੂੰ ਜਨਮ ਦਿੱਤਾ ਹੈ। ਮਾਮਲੇ ਵਿੱਚ ਮਹਿਲਾ ਥਾਣਾ ਪੁਲਿਸ ਨੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਵਿਦਿਆਰਥਣ 9ਵੀਂ ਜਮਾਤ ਵਿੱਚ ਪੜ੍ਹਦੀ ਹੈ। ਪੀੜਤ ਵਿਦਿਆਥਣ ਟਿਊਸ਼ਨ ਪੜ੍ਹਨ ਜਾਂਦੀ ਸੀ, ਜਿਥੇ ਉਸ ਨਾਲ ਬਲਾਤਕਾਰ ਹੋਇਆ। ਮਹਿਲਾ ਥਾਣਾ ਮੁਖੀ ਨੇਹਾ ਚੌਹਾਨ ਨੇ ਦੱਸਿਆ ਕਿ ਪੁਲਿਸ ਨੇ ਪੋਸਕੋ ਦਾ ਮਾਮਲਾ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।ਪੰਚਕੂਲਾ ਦੇ ਹਸਪਤਾਲ ‘ਚ 13 ਸਾਲ ਦੀ ਨਾਬਾਲਗ ਲੜਕੀ ਵੱਲੋਂ 7 ਮਹੀਨੇ ਦੇ ਮ੍ਰਿਤਕ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸਾਰਾ ਮਾਮਲਾ ਸਾਹਮਣੇ ਆਇਆ। ਪਤਾ ਲੱਗਾ ਹੈ ਕਿ 13 ਸਾਲਾ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਹੈ। ਇਸ ਸਬੰਧੀ ਸੂਚਨਾ ਮਿਲਣ ‘ਤੇ ਪੰਚਕੂਲਾ ਸੈਕਟਰ 5 ਮਹਿਲਾ ਥਾਣਾ ਪੁਲਿਸ ਨੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੰਚਕੂਲਾ ਸੈਕਟਰ 5 ਮਹਿਲਾ ਥਾਣਾ ਇੰਚਾਰਜ ਨੇਹਾ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੰਚਕੂਲਾ ਦੇ ਇੱਕ ਹਸਪਤਾਲ ‘ਚ 13 ਸਾਲ ਦੀ ਨਾਬਾਲਗ ਲੜਕੀ ਨੇ 7 ਮਹੀਨੇ ਦੇ ਮ੍ਰਿਤਕ ਬੱਚੇ ਨੂੰ ਜਨਮ ਦਿੱਤਾ ਹੈ, ਜਿਸ ਤੋਂ ਬਾਅਦ ਮਹਿਲਾ ਥਾਣਾ ਪੁਲਿਸ ਨੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।