Udaan News24

Latest Online Breaking News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਦਿੱਤੀ ਮਨਜ਼ੂਰੀ

24 ਨਵੰਬਰ 2021- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਬਿੱਲ ਹੁਣ 29 ਨਵੰਬਰ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ, ਜਿਸ ਪਿੱਛੋਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।19 ਨਵੰਬਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਸੀ। ਹੁਣ ਕੈਬਨਿਟ ਦੀ ਮਨਜ਼ੂਰੀ ਪਿੱਛੋਂ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!