Udaan News24

Latest Online Breaking News

ਬੇਰੁਜਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੀਤਾ ਵਿਰੋਧ

24 ਨੰਵਬਰ,2021:  ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਯੂਨੀਵਰਸਿਟੀ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ  ਇਕਦਮ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ  ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਫਿਰ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ ਮੁੱਕੀ ਕੀਤੀ ਗਈ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸੇ ਦੌਰਾਨ ਕੁਝ ਬੇਰੁਜ਼ਗਾਰ ਅਧਿਆਪਕਾਵਾਂ ਨੇ ਮੁੱਖ ਮੰਤਰੀ ਦੇ ਬਿਲਕੁਲ ਨਜ਼ਦੀਕ ਤਕ ਪਹੁੰਚ ਗਈਆਂ ਤੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਬਿਲਕੁਲ ਸਾਹਮਣੇ ਨਾਅਰੇਬਾਜ਼ੀ ਕੀਤੀ ਤੇ ਫਿਰ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ । ਫਿਰ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਮਗਰੋਂ ਸ਼ਾਂਤ ਕੀਤਾ ਗਿਆ । ਪਰ ਪ੍ਰਸ਼ਾਸਨ ਵੱਲੋਂ ਦਿੱਤਾ ਗਿਆ ਭਰੋਸਾ ਅੱਜ ਮੁੜ ਝੂਠਾ ਲਾਅਰਾ ਸਾਬਿਤ ਹੋਇਆ ਤੇ ਮੁੱਖ ਮੰਤਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਬਿਨਾਂ ਮਿਲੇ ਰਵਾਨਾ ਹੋ ਗਏ । ਉਨ੍ਹਾਂ ਕਿਹਾ ਕਿ ਇਕ ਪੁਲਿਸ ਅਧਿਕਾਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਤੁਸਾਡੀ ਮੁਲਾਕਾਤ ਕਰਵਾਈ ਜਾਵੇਗੀ ਪਰ  ਨਹੀਂ ਕਰਵਾਈ ਗਈ। ਇਸ ਮੌਕੇ ਮੌਜੂਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਮਨੀ ਸੰਗਰੂਰ ਬਲਵਿੰਦਰ ਕਾਕਾ,ਜੱਗਾ ਬੋਹਾ, ਮੰਗਲ ਮਾਨਸਾ,ਦੀਪ ਅਮਨ ਅਰਮਿੰਦਰ ਜੋਨੀ,ਸੁਖਚੈਨ ਪਟਿਆਲਾ, ਗੁਰਪ੍ਰੀਤ ਗੋਪੀ, ਗੁਰਜੰਟ ਪਟਿਆਲਾ,ਗੁਰਮੀਤ ਫਿਰੋਜ਼ਪੁਰ, ਹਰਪ੍ਰੀਤ ਕੌਰ,ਸੰਦੀਪ ਕੌਰ, ਤੇ ਕੁਲਦੀਪ ਚਹਿਲ  ਨੇ ਕਿਹਾ ਕਿ ਕਿ ਕਾਂਗਰਸ ਸਰਕਾਰ ਜਿਹੜੀ ਘਰ ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿੱਚ ਆਈ ਸੀ । ਅੱਜ ਸਰਕਾਰ ਦਾ ਜਾਣ ਦਾ ਸਮਾਂ ਵੀ ਆ ਚੁੱਕਿਆ ਹੈ । ਪਰ ਕਾਂਗਰਸ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰਾਂ ਦੀ ਆਵਾਜ਼ ਨੂੰ ਦਬਾਉਣ ਲਈ ਨਿੱਤ ਡਾਗਾਂ  ਨਾਲ ਕੁੱਟਿਆ, ਝੂਠੇ ਪਰਚੇ ਦਰਜ ਕੀਤੇ ਤੇ ਟੈਂਕੀ ਤੇ ਚੜ੍ਹਨ ਲਈ ਮਜਬੂਰ ਕੀਤਾ ਹੈ । ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਨਾ ਨਿਕਲਣ ਕਰਕੇ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਉਮਰ ਹੱਦ ਨੂੰ ਪਾਰ ਕਰ ਚੁੱਕੇ ਹਨ ਤੇ ਸਰਕਾਰ ਵੱਲੋਂ ਉਨ੍ਹਾਂ ਨੌਜਵਾਨਾਂ  ਦੀ ਉਮਰ ਹੱਦ ਦੇ ਵਿੱਚ ਛੋਟ ਨਹੀਂ ਦਿੱਤੀ ਜਾ ਰਹੀ ਹੈ । ਸਰਕਾਰ ਨੂੰ ਅਸੀਂ ਅਪੀਲ ਕਰਦੇ ਹਾਂ ਕਿ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਇੱਕ ਮੌਕਾ ਦਿੱਤਾ ਜਾਵੇ ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!