Udaan News24

Latest Online Breaking News

ਨਵਜੋਤ ਸਿੰਘ ਸਿੱਧੂ  ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਨੂੰ ਲੈ ਕੇ ਦਾਖ਼ਲ ਅਰਜ਼ੀ ‘ਤੇ ਅਗਲੀ ਸੁਣਵਾਈ ਹੁਣ 10 ਦਸੰਬਰ ਨੂੰ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ  ਪ੍ਰਧਾਨ ਨਵਜੋਤ ਸਿੰਘ ਸਿੱਧੂ  ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਨੂੰ ਲੈ ਕੇ ਦਾਖ਼ਲ ਅਰਜ਼ੀ ‘ਤੇ ਵੀਰਵਾਰ ਮੁੜ ਹਰਿਆਣਾ ਦੇ ਐਡਵੋਕੇਟ ਜਨਰਲ  ਅੱਗੇ ਸੁਣਵਾਈ ਹੋਈ। ਏਜੀ ਨੇ ਮਾਮਲੇ ਵਿੱਚ ਵਕੀਲ ਪਰਮਜੀਤ ਸਿੰਘ ਦੀਆਂ ਦਲੀਲਾਂ ਸੁਣੀਆਂ। ਇਸ ਮੌਕੇ ਸ਼ਿਕਾਇਤਕਰਤਾ ਵੱਲੋਂ ਕੁੱਝ ਜੱਜਮੈਂਟਾਂ ਵੀ ਪੇਸ਼ ਕੀਤੀਆਂ ਗਈਆਂ, ਜਿਸ ਨੂੰ ਏਜੀ ਨੇ ਧਿਆਨ ਨਾਲ ਵਾਚਿਆ। ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਦਸੰਬਰ  ਨੂੰ ਨਿਸ਼ਚਤ ਕੀਤੀ ਗਈ ਹੈ।

ਵਕੀਲ ਪਰਮਜੀਤ ਸਿੰਘ ਸਿੱਧੂ ਵੱਲੋਂ ਸੁਣਵਾਈ ਦੌਰਾਨ ਇੱਕ ਰੂਲ ਅਤੇ ਜੱਜਮੈਂਟ ਪੇਸ਼ ਕੀਤੀ ਗਈ ਅਤੇ ਦੱਸਿਆ ਗਿਆ ਕਿ ਸਿੱਧੂ ਖਿਲਾਫ ਅਪਰਾਧਿਕ ਸ਼ਿਕਾਇਤ ਬਣੀ ਹੋਈ ਹੈ। ਇਸ ‘ਤੇ ਹਰਿਆਣਾ ਦੇ ਏਜੀ ਨੇ ਕਿਹਾ ਕਿ ਉਹ ਪਹਿਲਾਂ ਇਸ ਜੱਜਮੈਂਟ ਅਤੇ ਕਲੋਜ਼ਰ ਨੂੰ ਦੇਖਣਗੇ। ਇਸ ਲਈ ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਦਸੰਬਰ ਨੂੰ ਹੋਵੇਗੀ।ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਵਿਰੁੱਧ ਪਟੀਸ਼ਨ ਐਡਵੋਕੇਟ ਪਰਮਜੀਤ ਸਿੰਘ ਬਾਜਵਾ ਵੱਲੋਂ ਦਾਖ਼ਲ ਕੀਤੀ ਗਈ ਹੈ। ਨਵਜੋਤ ਸਿੱਧੂ ਵਿਰੁੱਧ ਟਵਿੱਟਰ ਪੋਸਟਾਂ (Twitter Posts) ਨੂੰ ਲੈ ਕੇ ਅਦਾਲਤ ਵਿੱਚ ਕ੍ਰਿਮੀਨਲ ਕੰਟੈਪਟ ਅਧੀਨ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਅਰਜ਼ੀ ਵਿੱਚ ਸਿੱਧੂ ਵੱਲੋਂ ਕੀਤੇ ਗਏ ਟਵੀਟਾਂ ਦੇ ਸਕਰੀਨ ਸ਼ਾਟ ਵੀ ਨੱਥੀ ਕੀਤੇ ਗਏ ਹਨ।

ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਜੋ ਜੱਜਮੈਂਟ ਦਿੱਤੀ ਹੈ, ਉਸ ਵਿੱਚ ਬੰਗਾਲ ਦੇ ਫੈਸਲੇ ਦਾ ਜ਼ਿਕਰ ਕੀਤਾ ਗਿਆ ਹੈ। ਜੋ ਧਾਰਾ ਪੇਸ਼ ਕੀਤੀ ਗਈ ਹੈ, ਉਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਹੈ ਤਾਂ ਉਸ ‘ਤੇ ਅਪਰਾਧਿਕ ਸਮੱਗਰੀ ਬਣਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸ਼ਿਕਾਇਤਕਰਤਾ ਹੋਣ ਦੇ ਨਾਤੇ ਉਹ ਇਸ ਮਾਮਲੇ ਵਿੱਚ ਅਰਜ਼ੀ ਦੇ ਸਕਦੇ ਹਨ, ਇਹ ਨਿਯਮ ਵੀ ਸਪੱਸ਼ਟ ਹੈ।

ਦੱਸ ਦੇਈਏ, ਇਹ ਸਿੱਧੇ ਤੌਰ ‘ਤੇ ਹਾਈ ਕੋਰਟ ਦੀ ਮਾਣਹਾਨੀ ਦਾ ਮਾਮਲਾ ਹੈ ਪਰ ਹਾਈ ਕੋਰਟ ਵਿੱਚ ਅਪਰਾਧਿਕ ਮਾਣਹਾਨੀ ਲਈ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਐਡਵੋਕੇਟ ਜਨਰਲ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੈ। ਇਸੇ ਲਈ ਪਹਿਲਾਂ ਵੀ ਇਹ ਪਟੀਸ਼ਨ ਹਰਿਆਣਾ ਦੇ ਏਜੀ ਅੱਗੇ ਪਾਈ ਜਾ ਚੁੱਕੀ ਹੈ, ਜਿਸ ‘ਤੇ ਹਰਿਆਣਾ ਦੇ ਏਜੀ ਸੁਣਵਾਈ ਕਰ ਰਹੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!