Udaan News24

Latest Online Breaking News

ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਹੋਵੇਗਾ ਫੈਸਲਾ

ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਫੈਸਲਾ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸੋਮਵਾਰ ਨੂੰ ਲੋਕ ਸਭਾ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਬਿੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਸੋਮਵਾਰ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ PM ਮੋਦੀ ਦੀ ਅਗਵਾਈ ਵਾਲੀ ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਨੂੰ ਉਸ ਦਿਨ ਮੌਜੂਦ ਹੋਣ ਲਈ ਇੱਕ ਵ੍ਹਿਪ ਜਾਰੀ ਕੀਤਾ ਹੈ। ਸੰਸਦ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਬਾਅਦ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਦੇ ਨਾਲ ਲਿਸਟ ਵਿੱਚ 26 ਹੋਰ ਬਿੱਲ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਪਾਸ ਕੀਤਾ ਜਾਣਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!