Udaan News24

Latest Online Breaking News

ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਦੇ ਵਿੱਚ ਖਰੜ ਪਾਉਂਦੇ ਹਨ ਉਨ੍ਹਾਂ ਦੇ ਖਿਲਾਫ ਹੁਣ ਪਰਚੇ ਹੋਣਗੇ-ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵੱਲੋਂ  ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ। ਪੁਲੀਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੇ ਹੀ ਦਬੋਚ ਲਿਆ ਗਿਆ ਪਰ ਚਰਨਜੀਤ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਦੇ ਵਿੱਚ ਖਰੜ ਪਾਉਂਦੇ ਹਨ ਉਨ੍ਹਾਂ ਦੇ ਖਿਲਾਫ ਹੁਣ ਪਰਚੇ ਹੋਣਗੇ।  ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ ਉਨ੍ਹਾਂ ਨੇ

ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ  । ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰ ਚ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!