Udaan News24

Latest Online Breaking News

ਕਿਸਾਨਾਂ ਦਾ 29 ਨਵੰਬਰ ਨੂੰ ਦਿੱਲੀ ਸੰਸਦ ਵੱਲ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਮੁਲਤਵੀ

ਇਸ ਸਮੇਂ ਕਿਸਾਨ ਅੰਦੋਲਨ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦਾ 29 ਨਵੰਬਰ ਨੂੰ ਦਿੱਲੀ ਸੰਸਦ ਵੱਲ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ 29 ਨਵੰਬਰ ਨੂੰ ਸੰਸਦ ਤੱਕ ਕੀਤਾ ਜਾਣ ਵਾਲਾ ਮਾਰਚ ਮੁਲਤਵੀ ਕੀਤਾ ਜਾ ਰਿਹਾ ਹੈ, ਰੱਦ ਨਹੀਂ।ਇਹ ਐਲਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। 29 ਨਵੰਬਰ ਦੇ ਸੰਸਦ ਕੂਚ ‘ਤੇ ਬੋਲਦਿਆਂ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਅਸੀਂ ਸੰਸਦ ਕੂਚ ਦਾ ਐਲਾਨ ਪ੍ਰਧਾਨ ਮੰਤਰੀ ਦੇ ਕਾਨੂੰਨ ਵਾਪਿਸ ਲੈਣ ਦੇ ਆਏ;ਐਲਾਨ ਤੋਂ ਪਹਿਲਾ ਕੀਤਾ ਸੀ, ਇਸ ਲਈ ਅਸੀਂ 29 ਤਰੀਕ ਨੂੰ ਸੰਸਦ ‘ਚ ਕਾਨੂੰਨ ਰੱਦ ਹੋਣ ਦਾ ਇੰਤਜ਼ਾਰ ਕਰਾਂਗੇ। ਕਿਸਾਨਾਂ ਨੇ ਬਾਕੀ ਮੁੱਦਿਆਂ ‘ਤੇ ਬੋਲਦਿਆਂ ਕਿਹਾ ਕਿ ਅਸੀਂ 4 ਦਸੰਬਰ ਤੱਕ ਇੰਤਜ਼ਾਰ ਕਰਾਂਗੇ, ਫਿਰ 4 ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਦੋਬਾਰਾ ਇੱਕ ਮੀਟਿੰਗ ਕਰੇਗਾ ਜਿਸ ਤੋਂ ਬਾਅਦ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਿਸ ਲੈਣ ਤੋਂ ਬਿਨਾਂ ਅੰਦੋਲਨ ਖਤਮ ਨਹੀਂ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਸੰਕੇਤ ਦਿੱਤਾ ਕਿ ਬਿਜਲੀ ਸੋਧ ਬਿੱਲ ਨੂੰ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਵੀ ਪ੍ਰਦਰਸ਼ਨ ਜਾਰੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!