Udaan News24

Latest Online Breaking News

ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ ਦੇ 149 ਵੇਂ ਜਥੇ ਨੇ ਦਿੱਤੀ ਗ੍ਰਿਫਤਾਰੀ

30 ਨਵੰਬਰ 2021- 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ  ਸ਼ੁਰੂ ਹੋ ਚੁਕਿਆ ਹੈ। ਇਹ ਮੋਰਚਾ ਸਿੱਖ ਇੰਟਰਨੈਸ਼ਨਲ ਲੀਡਰ  ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ। ਅੱਜ ਜ਼ਿਲ੍ਹਾ (ਫਰੀਦਕੋਟ) ਦੀਆਂ ਇਨ੍ਹਾਂ 6 ਬੀਬੀਆਂ ਤੇ 10 ਸਿੰਘਾਂ ਨੇ ਗ੍ਰਿਫਤਾਰੀ ਦਿੱਤੀ । ਰਾਜਿੰਦਰ ਕੌਰ ਖਾਲਸਾ,  ਅੰਗਰੇਜ਼ ਕੌਰ ਖਾਲਸਾ, ਸੁਖਪਾਲ ਕੌਰ ਖਾਲਸਾ, ਸੁਖਵਿੰਦਰ ਕੌਰ ਖਾਲਸਾ, ਪਰਮਜੀਤ ਕੌਰ ਖਾਲਸਾ, ਸੁਖਪਾਲ ਕੌਰ ਖਾਲਸਾ, ਕਾਲਾ ਸਿੰਘ , ਬਲਜਿੰਦਰ ਸਿੰਘ , ਦਲਬੀਰ ਸਿੰਘ , ਗੁਰਵਿੰਦਰ ਸਿੰਘ,  ਕਰਮਜੀਤ ਸਿੰਘ , ਖੇਤਾਂ ਸਿੰਘ , ਜਸਮੇਰ ਸਿੰਘ , ਨਛੱਤਰ ਸਿੰਘ , ਗੁਰਪ੍ਰੀਤ ਸਿੰਘ , ਗੁਰਸੇਵਕ ਸਿੰਘ   ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।

ਜਥੇ ਨੂੰ ਰਵਾਨਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਅਤੇ ਜਰਨਲ ਸਕੱਤਰ  ਜਸਕਰਨ ਸਿੰਘ ਕਾਹਨ ਸਿੰਘ ਵਾਲਾ ਮੋਰਚੇ ਦੇ ਮੁੱਖ ਸੇਵਾਦਾਰ,ਰਾਜ ਸਿੰਘ ਵਾਂਦਰ ਜਟਾਣਾਂ,ਗੁਰਪ੍ਰੀਤ ਸਿੰਘ ਲਾਡਬੰਜਾਰਾ ਮੀਤ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ) ਜ਼ਿਲ੍ਹਾ ਸੰਗਰੂਰ,ਸੁਖਚੈਨ ਸਿੰਘ ਰਣ ਸਿੰਘ ਵਾਲਾ,ਵਰਿੰਦਰਪਾਲ ਸਿੰਘ ਫਾਜ਼ਿਲਕਾ,ਲਲਿਤ ਮੋਹਨ ਸੇਵਾਦਾਰ ਮਾਨ ਸਾਬ੍ਹ,ਸਤਿਨਾਮ ਸਿੰਘ ਬਾਜਵਾ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਮਾਸਟਰ ਦਬੜੀਖਾਨਾ,ਇਕਬਾਲ ਸਿੰਘ ਸੰਧੂ ਬਰਗਾੜੀ,ਗੁਰਭਿੰਦਰ ਸਿੰਘ ਬਰਗਾੜੀ,ਮਾਸਟਰ ਸੁਖਰਾਜ ਸਿੰਘ ਉਦੇਕਰਨ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ।  ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ, ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!