Udaan News24

Latest Online Breaking News

ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਸਾਲਾਨਾ ਇਜਲਾਸ ਵਿੱਚ ਸੋਮਵਾਰ ਹਰਜਿੰਦਰ ਸਿੰਘ ਧਾਮੀ  ਦੀ ਨਵੇਂ ਪ੍ਰਧਾਨ ਵੱਜੋਂ ਚੋਣ ਹੋਈ। ਉਹ ਸਿੱਖਾਂ ਦੀ ਸਰਬਉਚ ਸੰਸਥਾ ਦੇ 44ਵੇਂ ਪ੍ਰਧਾਨ ਵੱਜੋਂ ਸਰਬਸੰਮਤੀ ਨਾਲ ਚੁਣੇ ਗਏ। ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਨ। ਸੋਮਵਾਰ 15 ਮੈਂਬਰੀ ਕਾਰਜਕਾਰਨੀ ਕਮੇਟੀ  ਦੀ ਚੋਣ ਹੋਈ। ਇਸ ਮੌਕੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਤੇ ਮਿੱਠੂ ਸਿੰਘ ਕਾਹਨੇਕੇ ਦੇ ਨਾਂਅ ਮੁਕਾਬਲੇ ਵਿੱਚ ਪੇਸ਼ ਕੀਤੇ ਗਏ। ਮਿੱਠੂ ਸਿੰਘ ਕਾਹਨੇਕੇ ਬਲਵਿੰਦਰ ਬੈਂਸ, ਸੁਖਦੇਵ ਢੀਂਡਸਾ ਅਤੇ ਹੋਰ ਦਲਾਂ ਨਾਲ ਸਬੰਧਤ ਹਨ, ਜਦਕਿ ਧਾਮੀ ਅਕਾਲੀ ਦਲ ਨਾਲ ਸਬੰਧਤ ਹਨ। ਇਸ ਪਿੱਛੋਂ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋਈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 122 ਵੋਟਾਂ ਪਈਆਂ, ਜਦਕਿ ਵਿਰੋਧੀ ਮਿੱਠੂ ਸਿੰਘ ਨੂੰ 19 ਵੋਟਾਂ ਹੀ ਪਈਆਂ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!