ਕੋਈ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਕੇਸ ਵਾਪਸ ਲਏ ਬਿਨਾਂ ਇੱਥੋਂ ਨਹੀਂ ਜਾਵੇਗਾ-ਟਿਕੈਤ
ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਪਾਸ ਹੋਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਹੁਣ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਵੀ ਘਰ ਵਾਪਸ ਪਰਤ ਜਾਣਗੇ। ਜਾਮ ਤੋਂ ਪ੍ਰੇਸ਼ਾਨ ਆਮ ਲੋਕ ਵੀ ਇਹੀ ਚਾਹੁੰਦੇ ਹਨ ਕਿ ਹੁਣ ਕਿਸਾਨ ਅੰਦੋਲਨ ਖਤਮ ਹੋਵੇ।ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਘਰ ਵਾਪਸ ਜਾਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕੋਈ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਕੇਸ ਵਾਪਸ ਲਏ ਬਿਨਾਂ ਇੱਥੋਂ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸਾਡੀ 4 ਦਸੰਬਰ ਨੂੰ ਮੀਟਿੰਗ ਹੈ। ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਨਹੀਂ ਬਣ ਜਾਂਦਾ ਅਤੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਹੀਂ ਲਏ ਜਾਂਦੇ, ਕੋਈ ਵੀ ਕਿਸਾਨ ਇੱਥੋਂ ਨਹੀਂ ਹਿੱਲੇਗਾ। ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਅਸੀਂ ਇੱਥੋਂ ਜਾਵਾਂਗੇ।