Udaan News24

Latest Online Breaking News

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸਰਕਾਰ ਦੇ 70 ਦਿਨਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਰਵਾਰ ਨੂੰ ਆਪਣੀ ਸਰਕਾਰ ਦੇ 70 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਇਸ ਵਿੱਚੋਂ ਉਨ੍ਹਾਂ ਜ਼ੀਰੋ ਬੈਲੇਂਸ ਬਿੱਲ ਪੇਸ਼ ਕੀਤੇ ਅਤੇ ਕੋਈ ਬਕਾਇਆ ਨਹੀਂ ਰਿਹਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਕੰਮਾਂ ਨੂੰ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ, ਐਲਾਨਾਂ ਵਿੱਚ ਨਹੀਂ ਤੇ ਉਹ ‘ਐਲਾਨਜੀਤ’ ਨਹੀਂ ਸਗੋਂ ‘ਵਿਸ਼ਵਾਸਜੀਤ’ ਹਨ।ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਇਨ੍ਹਾਂ 70 ਦਿਨਾਂ ਵਿੱਚ ਕੀਤੇ ਗਏ ਕੰਮਾਂ ਅਤੇ ਕੀਤੇ ਐਲਾਨਾਂ ਬਾਰੇ ਲੋਕਾਂ ਨੂੰ ਦੱਸਿਆ।ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਜਿਥੇ ਅਰਵਿੰਦ ਕੇਜਰੀਵਾਲ ਨੂੰ ਵਿਕਾਸ ਦੇ ਨਾਂਅ ‘ਤੇ ਚੈਲੰਜ ਕੀਤਾ, ਉਥੇ ਹੀ ਅਕਾਲੀ ਦਲ ਨੂੰ ਬਿਜਲੀ ਖਰੀਦ ਸਮਝੌਤਿਆਂ ਬਾਰੇ ਹੱਥੋਂ-ਹੱਥੀ ਲਿਆ।ਇਸਤੋਂ ਪਹਿਲਾਂ ਅੱਜ ਦੂਜੇ ਪਾਸੇ ਦਿੱਲੀ ਵਿੱਚ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕਜੁੱਟ ਹੋ ਕੇ ਲੜਨ ਦੀ ਹਦਾਇਤ ਕੀਤੀ।ਸੂਤਰਾਂ ਨੇ ਦੱਸਿਆ ਕਿ ਬਾਅਦ ਵਿੱਚ ਰਾਹੁਲ ਗਾਂਧੀ ਨੇ ਚੰਨੀ ਅਤੇ ਸਿੱਧੂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਜਾਖੜ ਨਾਲ ਮੁਲਾਕਾਤ ਦੌਰਾਨ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪਾਰਟੀ ਲਈ ਕੰਮ ਕਰਨ ਲਈ ਕਿਹਾ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!