Udaan News24

Latest Online Breaking News

ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ 7 ਦਸੰਬਰ ਨੂੰ ਜ਼ਿਲ੍ਹਾ ਫਾਜ਼ਿਲਕਾ ਵਿਖੇ ਨਵੇਂ ਬਸ ਸਟੈਂਡ ਤੇ 100 ਬੈਡ ਵਾਲੇ ਸਿਵਲ ਹਸਪਤਾਲ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ 7 ਦਸੰਬਰ ਨੂੰ ਜ਼ਿਲ੍ਹਾ ਫਾਜ਼ਿਲਕਾ ਵਿਖੇ ਨਵੇਂ ਬਸ ਸਟੈਂਡ ਤੇ 100 ਬੈਡ ਵਾਲੇ ਸਿਵਲ ਹਸਪਤਾਲ ਦਾ ਉਦਘਾਟਨ ਕਰਨ ਲਈ ਫਾਜ਼ਿਲਕਾ ਵਿਖੇ ਪਹੁੰਚ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ  ਬਬੀਤਾ ਕਲੇਰ ਅਤੇ ਜਿਲ੍ਹਾ ਪੁਲਿਸ ਮੁਖੀ  ਹਰਮਨਬੀਰ ਸਿੰਘ ਗਿੱਲ ਵੱਲੋਂ ਬਸ ਸਟੈਂਡ ਅਤੇ ਸਿਵਲ ਹਸਪਤਾਲ ਵਿਖੇ ਜਾ ਕੇ ਪ੍ਰਬੰਧਾ ਦਾ ਜਾਇਜਾ ਲੈਣ ਮੌਕੇ ਕੀਤਾ।ਉਨ੍ਹਾਂ ਨਿਰੀਖਣ ਕਰਦਿਆਂ ਕਿਹਾ ਕਿ ਬਸ ਸਟੈਂਡ ਤੇ ਸਿਵਲ ਹਸਪਤਾਲ ਦੇ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਦਘਾਟਨ ਵਾਲੇ ਦਿਨ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪੁਖਤਾ ਇੰਤਜਾਮ ਹਰ ਹੀਲੇ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਦਘਾਟਨ ਮੌਕੇ ਸੁਰੱਖਿਆ ਪੱਖੋਂ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਜੁੜੇ ਪ੍ਰਬੰਧਾਂ ਨੂੰ ਪਹਿਲਾਂ ਤੋਂ ਮੁਕੰਮਲ ਕਰਨੇ ਯਕੀਨੀ ਬਣਾਉਣ।ਇਸ ਮੌਕੇ ਐਸ.ਡੀ.ਐਮ.  ਰਵਿੰਦਰ ਸਿੰਘ ਅਰੋੜਾ, ਐਸ.ਪੀ. ਮੈਡਮ ਅਵਨੀਤ ਕੌਰ ਸਿਧੂ, ਨਗਰ ਕੌਂਸਲ ਦੇ ਪ੍ਰਧਾਨ  ਸੁਰਿੰਦਰ ਸਚਦੇਵਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!