Udaan News24

Latest Online Breaking News

ਪਿੰਡ ਭੂੰਦੜ ਚ ਡੇਰਾ  ਪ੍ਰੇਮੀ ਚਰਨਦਾਸ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ

ਪੰਜਾਬ ਦੇ ਗਿੱਦੜਬਾਹਾ ਦੇ ਪਿੰਡ ਭੂੰਦੜ ਵਿੱਚ ਡੇਰਾ  ਪ੍ਰੇਮੀ ਚਰਨਦਾਸ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਦੇ ਘਰਾਂ ਦੇ ਬਾਹਰ ਪੂਰੀ ਰਾਤ ਪੁਲਸ ਤਾਇਨਾਤ ਰਹੀ। ਪੁਲਿਸ ਦੀ ਇਹ ਮੁਸਤੈਦੀ ਕੋਟਕਪੂਰਾ, ਫਰੀਦਕੋਟ ਅਤੇ ਬਠਿੰਡਾ ਵਿੱਚ ਜ਼ਿਆਦਾ ਦੇਖਣ ਨੂੰ ਮਿਲੀ ਹੈ। ਡੇਰਾ ਸੱਚਾ ਸੌਦਾ ਨੂੰ ਲੈ ਕੇ ਜ਼ਿਆਦਾਤਰ ਵਿਵਾਦ ਇਨ੍ਹਾਂ ਇਲਾਕਿਆਂ ‘ਚ ਹੀ ਹੁੰਦੇ ਰਹੇ ਹਨ, ਜਿਸ ਕਾਰਨ ਪੁਲਿਸ ਵਲੋਂ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਪਰ ਅਜੇ ਤੱਕ ਕਿਸੇ ਨੇ ਚਰਨਦਾਸ ਦੇ ਕਤਲ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਅਤੇ ਨਾ ਹੀ ਕਾਤਲਾਂ ਬਾਰੇ ਪੁਲਿਸ ਨੂੰ ਕੋਈ ਸੁਰਾਗ ਮਿਲਿਆ ਹੈ। ਚਰਨਦਾਸ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!