Udaan News24

Latest Online Breaking News

ਬੇਰੁਜ਼ਗਾਰ ਬੀ ਐੱਡ ਟੈੈੱਟ ਪਾਸ ਅਧਿਆਪਕ ਯੂਨੀਅਨ ਨੇ ਪੁਲਿਸ ਪ੍ਰਸ਼ਾਸਨ ਨੂੰ ਚਕਮਾ ਦੇ ਕੇ ਸਵੇਰੇ 5:30 ਵਜੇ ਹੀ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਕਰ ਲਿਆ ਘਿਰਾਓ

4 ਦਸੰਬਰ, 2021 ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਭਾਵੇਂ 29 ਨਵੰਬਰ ਦੀ ਮੀਟਿੰਗ ਵਿੱਚ 10880 ਅਸਾਮੀਆਂ ਮਾਸਟਰ ਕੇਡਰ ਦੀਆਂ ਭਰਨ ਦਾ ਐਲਾਨ ਕੀਤਾ ਹੈ, ਪ੍ਰੰਤੂ ਕਰੀਬ ਇੱਕ ਹਫ਼ਤਾ ਬੀਤਣ ਮਗਰੋਂ ਹੀ ਇਸ਼ਤਿਹਾਰ ਜਾਰੀ ਨਾ ਹੋਣ ਤੋਂ ਖ਼ਫ਼ਾ ਬੇਰੁਜ਼ਗਾਰ ਬੀ ਐੱਡ ਟੈੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਚਕਮਾ ਦੇ ਕੇ ਸਵੇਰੇ-ਸਵੇਰੇ ਲੱਗਭਗ 5:30 ਵਜੇ ਹੀ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕਰ ਲਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਬੀਤੇ ਕੱਲ੍ਹ ਜਲੰਧਰ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਸੀ ਜੇਕਰ ਮਾਤ ਭਾਸ਼ਾ ਪੰਜਾਬੀ, ਹਿੰਦੀ ਅਤੇ ਸਮਾਜਿਕ ਸਿੱਖਿਆ ਵਿਸੇ ਦੀਆਂ 9000 ਅਸਾਮੀਆਂ ਦਾ ਇਸ਼ਤਿਹਾਰ ਦੇ ਨਾ ਕੀਤਾ ਤਾਂ 4 ਦਿਸੰਬਰ ਨੂੰ ਗੁਪਤ ਐਕਸ਼ਨ ਕੀਤਾ ਜਾਵੇਗਾ।ਇਸ ਲਈ ਅੱਜ 4 ਦਿਸੰਬਰ ਸਵੇਰੇ-ਸਵੇਰੇ 5 :30 ਵਜੇ ਕਰੀਬ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਜਲੰਧਰ ਕੋਠੀ ਦਾ ਸ਼ਾਂਤਮਈ ਤਰੀਕੇ ਨਾਲ ਘਿਰਾਓ ਕਰਕੇ ਬੈਠ ਗਏ ਹਨ, ਪਰ ਪੁਲਿਸ ਕਰਮਚਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਧੱਕੇ ਨਾਲ ਉਠਾਉਣ ਦੀ ਕੋਸ਼ਿਸ ਕਰ ਰਹੇ ਹਨ।ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਰਕਾਰ ਲਗਾਤਾਰ ਲਾਰੇ ਲਗਾ ਰਹੀ ਹੈ, ਭਾਵੇਂ ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ ਪ੍ਰੰਤੂ ਨਾ ਅਜੇ ਤਕ ਇਸ਼ਤਿਹਾਰ ਜਾਰੀ ਕੀਤਾ ਹੈ ਨਾ ਹੀ ਵਿਸ਼ਾ-ਵਾਰ ਅਸਾਮੀਆਂ ਦਾ ਵੇਰਵਾ ਜਨਤਕ ਕੀਤਾ ਹੈ। ਉਹਨਾਂ ਮੰਗ ਕੀਤੀ ਕਿ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਵਿਸ਼ਿਆਂ ਲਈ ਘੱਟੋ ਘੱਟ 9000 ਅਸਾਮੀਆਂ ਦਿੱਤੀਆਂ ਜਾਣ। ਉਹਨਾਂ ਖਦਸ਼ਾ ਜ਼ਾਹਿਰ ਕੀਤਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਸਮੁੱਚੀ ਪ੍ਰਕਿਰਿਆ ਨੂੰ ਚੋਣ ਜ਼ਾਬਤੇ ਦੀ ਭੇਂਟ ਚੜਾਉਣ ਦੇ ਰੌਂਅ ਵਿੱਚ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!