Udaan News24

Latest Online Breaking News

ਸੰਗਰੂਰ ਤੋਂ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ  ਵਿਨਰਜੀਤ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ ਦੇ ਹੋਣਗੇ ਉਮੀਦਵਾਰ

ਚੰਡੀਗੜ੍ਹ 4 ਦਸੰਬਰ–ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਂਜਵਾਨ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ  ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਉਮੀਦਵਾਰ ਹੋਣਗੇ।  ਵਿਨਰਜੀਤ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਹਨ ਅਤੇ ਚੰਗੇ ਪੜੇ ਲਿਖੇ ਇਨਸਾਨ ਹਨ। ਅੱਜ ਦੇ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!