Udaan News24

Latest Online Breaking News

ਧਰਮੀ ਫੌਜੀਆਂ ਦੇ ਮਸਲਿਆਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ-ਸਿਰਸਾ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਸਿੱਖ ਧਰਮੀ ਫੌਜੀ ਐਸੋਸੀਏਸ਼ਨ ਦਾ ਵਫਦ ਗੱਜਣ ਸਿੰਘ ਜੀ ਦੀ ਅਗਵਾਈ ਹੇਠ ਅੱਜ ਮੈਨੂੰ ਮਿਲਿਆ ਹੈ ਜਿਨ੍ਹਾਂ ਨੇ ਅੱਜ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਾਂਝਾ ਕੀਤਾ ਹੈ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਸਿਰਸਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

 

ਇਸੇ ਹਫਤੇ ਸਿਰਸਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹਾਲਾਂਕਿ ਇਸ ਉਤੇ ਉਨ੍ਹਾਂ ਦੀ ਕਾਫੀ ਨੁਕਤਾਚੀਨੀ ਵੀ ਹੋਈ ਸੀ ਪਰ ਸਿਰਸਾ ਨੇ ਦਾਅਵਾ ਕੀਤਾ ਸੀ ਉਹ ਸਿੱਖ ਮਸਲਿਆਂ ਦਾ ਹੱਲ ਕਰਵਾਉਣ ਲਈ ਭਾਜਪਾ ਵਿਚ ਸ਼ਾਮਲ ਹੋਏ ਹਨ। ਕਿਉਂਕਿ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਗਿਆ ਹੈ ਤੇ ਇਸ ਲਈ ਹੁਣ ਮਸਲੇ ਹੱਲ ਕਰਵਾਉਣ ਦੇ ਸਮਰੱਥ ਨਹੀਂ ਰਿਹਾ ਹੈ। ਅੱਜ ਉਨ੍ਹਾਂ ਦਾਅਵਾ ਕੀਤਾ ਹੈ ਕਿ  ਸਿੱਖ ਧਰਮੀ ਫੌਜੀ ਐਸੋਸੀਏਸ਼ਨ ਦਾ ਵਫਦ ਗੱਜਣ ਸਿੰਘ ਜੀ ਦੀ ਅਗਵਾਈ ਹੇਠ ਮਿਲਿਆ ਹੈ ਜਿਨ੍ਹਾਂ ਨੇ ਅੱਜ ਮੈਨੂੰ ਮਿਲ ਕੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!