Udaan News24

Latest Online Breaking News

ਕੀ ਕੱਲ੍ਹ ਦੇ ਫੈਸਲਾ ਦੌਰਾਨ ਕਿਸਾਨਾਂ ਦੀ ਵਾਪਸੀ ਹੋ ਸਕਦੀ ਹੈ ਘਰ ਵਾਪਸੀ?

ਦਿੱਲੀ – ਦਿੱਲੀ ਦੇ ਬਾਰਡਰਾਂ ਉਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇਕ ਸਾਲ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੀ 9 ਜਾਂ 10 ਦਸੰਬਰ ਨੂੰ ਘਰ ਵਾਪਸੀ ਹੋ ਸਕਦੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ।

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਚੱਲ ਰਹੀ ਹੈ ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ‌ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨ ਮੰਗਾਂ ਬਾਰੇ ਪੱਤਰ ਭੇਜਿਆ ਗਿਆ ਹੈ, ਜਿਸ ਬਾਰੇ ਮੰਥਨ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ।

ਸੋਨੀਪਤ ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਮੀਟਿੰਗ ‘ਚੋਂ ਬਾਹਰ ਆਏ ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਭੇਜਿਆ ਗਿਆ ਪੱਤਰ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆਖਰੀ ਫੈਸਲਾ ਲਿਆ ਜਾਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!