Udaan News24

Latest Online Breaking News

ਸੁਖਬੀਰ ਬਾਦਲ ਨੇ ਛੋਟੇਪੁਰ ਨੂੰ ਬਟਾਲਾ ਹਲਕੇ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ  ਨੇ ਸੁੱਚਾ ਸਿੰਘ ਛੋਟੇਪੁਰ  ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022  ਵਿੱਚ ਬਟਾਲਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਹੈਡਕੁਆਟਰ ’ਤੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਰਹੇ ਸੁੱਚਾ ਸਿੰਘ ਛੋਟੇਪੁਰ ਨੂੰ ਸਿਰੋਪਾ ਪਾ ਕੇ ਦਲ ਵਿਚ ਸ਼ਾਮਲ ਕਰਵਾਇਆ। ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਸੁਆਗਤ ਕਰਦਿਆਂ ਸੁਖਬੀਰ ਬਾਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਮੀਤ ਪ੍ਰਧਾਨ ਦਾ ਜਿੰਮੇਵਾਰੀ ਵੀ ਸੌਂਪੀ। ਉਨ੍ਹਾਂ ਛੋਟੇਪੁਰ ਨੂੰ ਬਟਾਲਾ ਸੀਟ ਤੋਂ ਅਕਾਲੀ-ਬਸਪਾ ਗਠਜੋੜ ਦਾ ਉਮੀਦਵਾਰ ਐਲਾਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ।  ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਛੋਟੇਪੁਰ ਇਮਾਨਦਾਰ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ ਤੇ ਪੰਜਾਬ ਦੀ ਰਾਜਨੀਤੀ ਦੇ ਬਹੁਤ ਪੁਰਾਣੇ ਸਿਆਸਤਦਾਨ ਹਨ।

ਇਸ ਮੌਕੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਅਕਾਲੀ ਦਲ ਸਰਬਤ ਦਾ ਭਲਾ ਮੰਗਣ ਵਾਲੀ ਪੰਥਕ ਪਾਰਟੀ ਹੈ। ਉਨ੍ਹਾਂ ਪਾਰਟੀ ਨਾਲ ਵਾਅਦਾ ਕੀਤਾ ਕਿ ਜ਼ਿੰਦਾ ਰਹਿਣ ਤੱਕ ਪਾਰਟੀ ਨੂੰ ਕਦੇ ਸ਼ਿਕਾਇਤ ਦਾ ਮੌਕਾ ਨਹੀਂ ਆਉਣ ਦੇਵਾਂਗਾ। ਛੋਟੇਪੁਰ ਨੇ ਕਿਹਾ ਕਿ ਇਹ ਮੌਕਾ ਪੰਜਾਬ ਨੂੰ ਬਾਹਰੀ ਹਮਲਿਆਂ ਦਾ ਹੈ ਤੇ ਸਿਰਫ ਅਕਾਲੀ ਦਲ ਹੀ ਹੀ ਬਚਾ ਸਕਦਾ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪਾਰਟੀ ਦੀ ਕਹਿਣੀ ਅਤੇ ਕਰਨੀ ‘ਚ ਬਹੁਤ ਫ਼ਰਕ ਹੈ।ਛੋਟੇਪੁਰ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਦੀ ਵੀ ਚਰਚਾ ਚੱਲੀ ਸੀ ਪਰ ਗੱਲ ਕਿਸੇ ਪਾਸੇ ਨਹੀਂ ਲੱਗ ਸਕੀ। ਸੁੱਚਾ ਸਿੰਘ ਛੋਟੇਪੁਰ ਪਹਿਲਾਂ ‘ਆਮ ਆਦਮੀ ਪਾਰਟੀ’ ਦੇ ਪੰਜਾਬ ਕਨਵੀਨਰ ਸਨ, ਪਰ ਬਾਅਦ ਵਿੱਚ ਹਾਈਕਮਾਨ ਨਾਲ ਟਕਰਾਅ ਤੋਂ ਬਾਅਦ ਉਨ੍ਹਾਂ 2016 ਵਿੱਚ ‘ਆਪਣਾ ਪੰਜਾਬ’ ਪਾਰਟੀ ਬਣਾ ਕੇ 2017 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!