
10 ਦਸੰਬਰ 2021- ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਅੱਜ 10 ਦਸੰਬਰ ਨੂੰ ਨਵੀਂ ਅਨਾਜ ਮੰਡੀ ਰੂਪਨਗਰ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਪਾਰਟੀ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਤੇ ਬਸਪਾ ਦੇ ਵਰਕਰ ਸਵੇਰੇ 11 ਵਜੇ ਰੈਲੀ ਵਿਚ ਸ਼ਾਮਲ ਹੋਣਗੇ ਅਤੇ ਪਾਰਟੀ ਪ੍ਧਾਨ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰਨਗੇ।