Udaan News24

Latest Online Breaking News

ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਨੇ  ਕਿਸਾਨ – ਮੁੱਖ ਮੰਤਰੀ

ਚੰਡੀਗੜ੍ਹ- ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ  ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।

ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ।

ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!