Udaan News24

Latest Online Breaking News

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼, ਮੁੱਖ ਮੰਤਰੀ ਦਾ ਕਰਨਗੇ ਵਿਰੋਧ

ਸੰਗਰੂਰ: ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਲਾਰੇ ਲਾਏ ਜਾਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਹੁਣ 14 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦਾ ਵਿਰੋਧ ਕਰਨਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਮਨੀ ਸੰਗਰੂਰ, ਦਿਲਪਰੀਤ ਸੰਗਰੂਰ ਨੇ ਦੱਸਿਆ ਕਿ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮਾਨਸਾ ਵਿਖੇ ਬੇਰੁਜ਼ਗਾਰੀ ਟੈਟ ਪਾਸ ਅਧਿਆਪਕਾਂ ਉੱਪਰ ਮੁੱਖ ਮੰਤਰੀ ਦੇ ਇਸ਼ਾਰੇ ਤੇ ਡੀ ਐੱਸ ਪੀ ਗੁਰਮੀਤ ਸਿੰਘ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਕੁੱਟਿਆ ਗਿਆ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਦੀ ਆਵਾਜ਼ ਦਬਾਉਣ ਲਈ ਲਾਠੀਚਾਰਜ ਕੀਤਾ ਜਾ ਰਿਹਾ ਹੈ।

ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਉਦੋਂ ਤਕ ਜ਼ਾਰੀ ਰਹੇਗਾ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤੇ ਆਉਣ ਵਾਲੇ ਸਮੇਂ ਵਿੱਚ 14 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵਿਰੋਧ ਕੀਤਾ ਜਾਵੇਗਾ, ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ 2022 ਵਿਧਨਾ ਸਭਾ ਚੋਣਾਂ ਜੁਆਬ ਦੇਣਾ ਪਵੇਗਾ। ਬੇਰੁਜ਼ਗਾਰ ਅਧਿਆਪਕਾਂ ਵਲੋਂ 2022 ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਖਿਲਾਫ਼ ਮੁਹਿੰਮ ਚਲਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ ਖਰੜ ਵਿਖੇ ਟੈਂਕੀ ਤੇ ਬੈਠਿਆਂ ਨੂੰ ਲਗਾਤਾਰ ਦੋ ਮਹੀਨੇ ਤੋਂ ਉੱਪਰ ਹੋ ਚੁੱਕਿਆ ਹੈ, ਪਰ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਜਾ ਰਿਹਾ। ਬੀਤੇ ਦਿਨ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਨਸਾ ਵਿਖੇ ਪਹੁੰਚੇ ਤਾਂ ਉੱਥੇ ਆਪਣੀਆਂ ਹੱਕੀ ਮੰਗਾਂ ਲਈ ਸਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਦੇ ਇਸ਼ਾਰੇ ਤੇ ਡੀਐੱਸਪੀ ਗੁਰਮੀਤ ਸਿੰਘ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ ਤੇ ਉਨ੍ਹਾਂ ਨੂੰ ਥਾਣਿਆਂ ਵਿੱਚ ਡੱਕਿਆ ਗਿਆ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!