ਪੰਜਾਬ ਸਰਕਾਰ ਵੱਲੋਂ ਪੂਰਨ ਕਰਜ਼ ਮੁਆਫੀ ਦੇ ਮਸਲੇ ਤੇ ਮੁੱਖ ਮੰਤਰੀ ਵੱਲੋਂ ਰੱਖੀ ਮੀਟਿੰਗ ਤਿੰਨ ਦਿਨ ਲਈ ਟਾਲ਼ੇ ਜਾਣ ਤੇ ਕਿਸਾਨਾਂ ਚ ਰੋਸ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੂਰਨ ਕਰਜ਼ ਮੁਆਫੀ ਦੇ ਮਸਲੇ ਤੇ ਮੁੱਖ ਮੰਤਰੀ ਵੱਲੋਂ ਰੱਖੀ ਮੀਟਿੰਗ ਤਿੰਨ ਦਿਨ ਲਈ ਟਾਲ਼ੇ ਜਾਣ ਤੇ ਕਿਸਾਨਾਂ ਵਿੱਚ ਰੋਸ ਹੈ। ਸਰਕਾਰ ਵੱਲੋਂ 17 ਦੀ ਥਾਂ 20 ਨੂੰ ਬੁਲਾਈ ਬੈਠਕ ਚ ਜਾਣ ਤੋਂ ਇਨਕਾਰ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਬਹਾਨੇਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਅਦ ‘ਚ ਚੋਣ ਜ਼ਾਬਤਾ ਲੱਗਣ ਕਰਕੇ ਸਰਕਾਰ ਕੁਝ ਨਹੀਂ ਕਰ ਸਕੇਗੀ। ਅੱਜ ਤੋਂ ਪੰਜਾਬ ਦੇ ਸਾਰੇ ਟੋਲ ਖਾਲੀ ਨਹੀਂ ਹੋਣਗੇ। ਕੱਲ੍ਹ ਮੁੱਖ ਮੰਤਰੀ ਨੇ ਇਹ ਕਹਿ ਕੇ ਮੀਟਿੰਗ ਮੁਲਤਵੀ ਕੀਤੀ ਸੀ ਕਿ ਅਜੇ ਕਿਸਾਨ ਆਗੂ ਦਰਬਾਰ ਸਾਹਿਬ ਜਾ ਰਹੇ ਹਨ। ਜਦੋਂ ਕਿ ਰਾਜੇਵਾਲ ਦਾ ਕਹਿਣਾ ਹੈ ਕਿ ਜ਼ਿਆਦਾਤਰ ਕਿਸਾਨ ਦਰਬਾਰ ਸਾਹਿਬ ਮੱਥਾ ਟੇਕ ਚੁੱਕੇ ਹਨ ਤੇ ਸਰਕਾਰ ਬਸ ਬਹਾਨੇ ਬਣਾ ਰਹੀ ਹੈ।ਓਧਰ ਬੀਕੇਯੂ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਪਹਿਲਾਂ ਵਾਲੇ ਰੇਟ ਬਹਾਲ ਨਹੀਂ ਹੁੰਦੇ, ਉਦੋਂ ਤੱਕ ਧਰਨੇ ਖਤਮ ਨਹੀਂ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ 15 ਦਸੰਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਖਾਲੀ ਕਰਨ ਦੀ ਗੱਲ ਕਹੀ ਹੈ।