ਤਾਮਿਲਨਾਡੂ ਦੇ ਕੂਨੂਰ ‘ਚ ਹੈਲੀਕਾਪਟਰ ਹਾਦਸੇ ‘ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਦਿਹਾਂਤ
ਤਾਮਿਲਨਾਡੂ ਦੇ ਕੂਨੂਰ ‘ਚ ਹੈਲੀਕਾਪਟਰ ਹਾਦਸੇ ‘ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਹੈ। ਸੱਤ ਦਿਨਾਂ ਤੱਕ ਸੰਘਰਸ਼ ਕਰਨ ਤੋਂ ਬਾਅਦ, ਬੰਗਲੌਰ ਦੇ ਇੱਕ ਹਸਪਤਾਲ ਵਿੱਚ ਬੁੱਧਵਾਰ ਨੂੰ ਕੈਪਟਨ ਵਰੁਣ ਸਿੰਘ ਸ਼ਹੀਦ ਹੋ ਗਏ ਹਨ। ਵਰੁਣ ਜਨਰਲ ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਸਨ। ਇਸ ਹਾਦਸੇ ‘ਚ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਹਾਦਸੇ ਵਿੱਚ ਵਰੁਣ ਸਿੰਘ ਹੀ ਬਚੇ ਸਨ। ਪਰ ਬੁੱਧਵਾਰ ਨੂੰ ਉਹ ਵੀ ਜ਼ਿੰਦਗੀ ਦੀ ਲੜਾਈ ਹਾਰ ਗਏ। ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।