Udaan News24

Latest Online Breaking News

ਇੱਕ ਸਾਲ ਤੋਂ ਵੱਧ ਸਮੇਂ ਤੋਂ ਡੇਰੇ ਲਾਈ ਬੈਠੇ ਅੰਦੋਲਨਕਾਰੀ ਕਿਸਾਨ ਅੱਜ ਪੂਰੀ ਤਰ੍ਹਾਂ ਗਾਜ਼ੀਪੁਰ ਬਾਰਡਰ ਖਾਲੀ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਯੂਪੀ ਦੇ ਗਾਜ਼ੀਪੁਰ ਬਾਰਡਰ  ਕੋਲ ਦਿੱਲੀ-ਮੇਰਠ ਐਕਸਪ੍ਰੈਸ ਵੇਅ  ਉਤੇ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਡੇਰੇ ਲਾਈ ਬੈਠੇ ਅੰਦੋਲਨਕਾਰੀ ਕਿਸਾਨ ਅੱਜ ਪੂਰੀ ਤਰ੍ਹਾਂ ਇਹ ਥਾਂ ਖਾਲੀ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨ ਖੁਸ਼ੀ ਵਿਚ ਝੂਮਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਇਸ ਅੰਦੋਲਨ ਵਿੱਚ ਸਾਡਾ ਸਾਥ ਦਿੱਤਾ।ਮੈਂ ਉਨ੍ਹਾਂ ਪਿੰਡ ਵਾਸੀਆਂ ਦਾ ਵੀ ਧੰਨਵਾਦ ਕਰਦਾ ਹਾਂ ਜੋ ਸਾਡੇ ਲਈ ਲੰਗਰ ਚਲਾਉਂਦੇ ਰਹੇ ਅਤੇ ਜ਼ਰੂਰੀ ਵਸਤਾਂ ਲੈ ਕੇ ਆਉਂਦੇ ਰਹੇ।” ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਅਸੀਂ ਕੇਂਦਰ ਨਾਲ ਗੱਲਬਾਤ ਕਰ ਰਹੇ ਹਾਂ। ਸਾਡਾ ਅੰਦੋਲਨ ਮੁਅੱਤਲ ਕੀਤਾ ਗਿਆ ਹੈ, ਖਤਮ ਨਹੀਂ ਹੋਇਆ।

ਮੰਗਲਵਾਰ ਨੂੰ ਸਿੰਘੂ ਬਾਰਡਰ ਉਤੇ ਲਗਪਗ ਸਾਰੇ ਬੈਰੀਕੇਡ ਹਟਾ ਦਿੱਤੇ ਗਏ ਸਨ, ਜਦਕਿ ਟਿੱਕਰੀ ਬਾਰਡਰ (ਰੋਹਤਕ ਰੋਡ) ‘ਤੇ ਵੀ ਸੜਕ ਨੂੰ ਸਾਫ਼ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਨਾਲ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਪਰ ਕੁਝ ਕਿਸਾਨ ਗਾਜ਼ੀਪੁਰ ਬਾਰਡਰ ‘ਤੇ ਡਟੇ ਸਨ। ਦੱਸਿਆ ਜਾ ਰਿਹਾ ਹੈ ਕਿ ਅੱਜ ਇਨ੍ਹਾਂ ਕਿਸਾਨਾਂ ਦੇ ਘਰ ਪਰਤਣ ਤੋਂ ਬਾਅਦ ਧਰਨੇ ਵਾਲੀ ਥਾਂ ਖਾਲੀ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਕਿਹਾ ਸੀ ਕਿ ਕੁਝ ਕਿਸਾਨ ਗਾਜ਼ੀਪੁਰ ਬਾਰਡਰ ‘ਤੇ ਬੈਠੇ ਹੋਏ ਹਨ, ਜਿਸ ਕਾਰਨ ਉੱਥੋਂ ਬੈਰੀਅਰ ਨਹੀਂ ਹਟਾਏ ਗਏ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਗਾਜ਼ੀਪੁਰ ਧਰਨਾ ਵਾਲੀ ਥਾਂ ‘ਤੇ ਪ੍ਰਦਰਸ਼ਨਕਾਰੀਆਂ ਦਾ ਇਕ ਛੋਟਾ ਜਿਹਾ ਜੱਥਾ ਬਚਿਆ ਸੀ, ਜੋ ਰਾਕੇਸ਼ ਟਿਕੈਤ ਨਾਲ ਵਾਪਸ ਪਰਤ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਯੂਥ ਵਿੰਗ ਦੇ ਪ੍ਰਧਾਨ ਗੌਰਵ ਟਿਕੈਤ ਨੇ ਮੰਗਲਵਾਰ ਨੂੰ ਕਿਹਾ, “ਲਗਭਗ ਸਾਰੇ ਕਿਸਾਨ ਵਾਪਸ ਚਲੇ ਗਏ ਹਨ ਅਤੇ ਆਖਰੀ ਜਥਾ ਅੱਜ ਬੁੱਧਵਾਰ ਨੂੰ ਯੂਪੀ ਗੇਟ ਤੋਂ ਰਵਾਨਾ ਹੋਵੇਗਾ।” ਰਾਕੇਸ਼ ਟਿਕੈਤ ਇਸ ਆਖਰੀ ਜਥੇ ਦੀ ਅਗਵਾਈ ਕਰ ਰਹੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!