ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਨਵੀਂ ਸਿਆਸੀ ਪਾਰਟੀ ਦਾ ਐਲਾਨ

ਚੰਡੀਗੜ੍ਹ, 18 ਦਸੰਬਰ 2021- ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਹੈ। ਜਿਸ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਦੇਸ਼ ਵਿਚ ਆਮ ਲੋਕਾਂ ਦੀ ਆਮਦਨ ਬਹੁਤ ਘੱਟ ਹੋ ਗਈ। ਭੁੱਖਮਰੀ ਨਾਲ ਭਾਰਤ 102 ਵੇਂ ਨੰਬਰ ਤੇ ਆ ਗਿਆ ਅਤੇ ਰਾਜਨੀਤੀ ਦੂਸ਼ਿਤ ਹੋ ਗਈ। ਦੇਸ਼ ਦੀ ਰਾਜਨੀਤੀ ਵਿਚ ਬਦਲਾਅ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾ ਲਡ਼ਾਂਗੇ ਅਤੇ ਪਾਰਟੀ ਧਰਮ ਤੇ ਜਾਤੀ ਤੋਂ ਨਿਰਪੱਖ ਰਹੇਗੀ।