ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਵੱਲੋਂ ਚੰਨੀ ਸਰਕਾਰ, ਕੈਪਟਨ ਅਮਰਿੰਦਰ ਸਿੰਘ, ਬੀਜੇਪੀ, ਅਕਾਲੀ ਦਲ ਤੇ ਕੀਤੇ ਸ਼ਬਦੀ ਹਮਲੇ

ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਵੱਲੋਂ ਚੰਨੀ ਸਰਕਾਰ, ਕੈਪਟਨ ਅਮਰਿੰਦਰ ਸਿੰਘ, ਬੀਜੇਪੀ, ਅਕਾਲੀ ਦਲ ਤੇ ਸ਼ਬਦੀ ਹਮਲੇ ਕੀਤੇ। ਡਾ ਚੀਮਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਸਭ ਤੋਂ ਘਟੀਆ ਮੁੱਖ ਮੰਤਰੀ ਹੈ । ਪੰਜਾਬ ਡੀਜੀਪੀ ਦੀ ਨਿਯੁਕਤੀ ਅਤੇ ਹੋਰ ਵੱਡੇ ਅਧਿਕਾਰੀਆਂ ਦੇ ਫੇਰਬਦਲ ਤੇ ਸਰਕਾਰ ਤੇ ਤੰਜ ਕੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਤ ਹੋ ਰਹੀ ਹੈ ਕਿਉਂ ਜੋ ਇਹ ਪੰਜਾਬ ਦੀ ਕਾਂਗਰਸ ਸਰਕਾਰ ਆਪਣੀਆਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਡੀਜੀਪੀ ਦਾ ਤਬਾਦਲਾ ਕੀਤਾ। ਕਾਂਗਰਸ ਸਰਕਾਰ ਵੱਲੋਂ ਇਹ ਸਭ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਲਈ ਕੀਤਾ ਜਾ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਸਮੁੱਚੀਆਂ ਪਾਰਟੀਆਂ ਧਰਮ ਦੇ ਨਾਂ ਉਤੇ ਰਾਜਨੀਤੀ ਕਰਦੀਆਂ ਹਨ ਜਦੋਂ ਕਿ ਧਰਮ ਪ੍ਰਤੀ ਇਨ੍ਹਾਂ ਦਾ ਕੋਈ ਵੀ ਸਤਿਕਾਰ ਨਹੀਂ ਹੈ ਕਿਉਂ ਜੋ ਪਹਿਲਾਂ ਅਕਾਲੀ ਸਰਕਾਰ ਸਮੇਂ ਵੀ ਬੇਅਦਬੀਆਂ ਹੁੰਦੀਆਂ ਰਹੀਆਂ ਨੇ ਤੇ ਹੁਣ ਕਾਂਗਰਸ ਸਰਕਾਰ ਵੱਲੋਂ ਵੀ ਬੇ-ਅਦਬੀਆਂ ਨੂੰ ਕੋਈ ਠੱਲ੍ਹ ਨਹੀਂ ਪਾਈ ਗਈ।
ਠੇ ਕੇਸਾਂ ਦੇ ਵਿੱਚ ਫਸਾਉਣ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਕਾਂਗਰਸ ਦੀਆਂ ਧਮਕੀਆਂ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਉਹ ਸੱਚੇ ਨੇ ਤਾਂ ਮੈਦਾਨ ਵਿਚ ਆ ਕੇ ਕਾਂਗਰਸ ਪਾਰਟੀ ਦਾ ਟਾਕਰਾ ਕਰਨ, ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਨੂੰ ਡਰ ਸਤਾਉਂਦਾ ਹੈ ਤਾਂ ਉਨ੍ਹਾਂ ਨੇ ਆਪਣੇ ਰਾਜ ਭਾਗ ਦੌਰਾਨ ਜ਼ਰੂਰ ਮਾੜੇ ਕੰਮ ਕੀਤੇ ਹੋਣਗੇ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਸੰਬੰਧੀ ਚੀਮਾ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇਵੇਗੀ।
ਮੁੱਖ ਮੰਤਰੀ ਚੰਨੀ ਵੱਲੋਂ ਰੋਜ਼ਾਨਾ ਪਾਏ ਜਾ ਰਹੇ ਸਟੇਜਾਂ ਤੇ ਭੰਗੜੇ ਸਬੰਧੀ ਐਡਵੋਕੇਟ ਚੀਮਾ ਨੇ ਕਿਹਾ ਕਿ ਚੰਨੀ ਸਾਬ੍ਹ ਨੂੰ ਧਰਨੇ ਤੇ ਬੈਠੇ ਵਿਦਿਆਰਥੀ ਜਾਂ ਟੈਂਕੀਆਂ ਤੇ ਚੜ੍ਹੇ ਹੋਏ ਬੇਰੁਜ਼ਗਾਰ ਅਧਿਆਪਕ ਨਜ਼ਰ ਨਹੀਂ ਆਉਂਦੇ ਸਗੋਂ ਭੰਗੜੇ ਪਾਉਣ ਨੂੰ ਉਹ ਪਹਿਲ ਦੇ ਆਧਾਰ ਤੇ ਤਰਜੀਹ ਦੇ ਰਹੇ ਹਨ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵੱਖ ਵੱਖ ਥਾਈਂ ਹੋਏ ਅਧਿਆਪਕਾਂ ਬੇਰੁਜ਼ਗਾਰਾਂ ਉਤੇ ਹੋਏ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕਾਰਗੁਜ਼ਾਰੀ ਤੇ ਤੰਜ ਕੱਸਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਚੰਨੀ ਸਾਹਬ ਅੱਜ ਤੱਕ ਦੇ ਸਭ ਤੋਂ ਨਿਕੰਮਾ ਮੁੱਖ ਮੰਤਰੀ ਹਨ ਜਿਸ ਕਰਕੇ ਪੰਜਾਬ ਵਾਸੀ ਉਨ੍ਹਾਂ ਤੋਂ ਹਰ ਕੰਮ ਦੀ ਉਮੀਦ ਛੱਡ ਚੁੱਕੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਂਜ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦਿੱਲੀ ਤੇ ਪੰਜਾਬ ਦੇ ਸਕੂਲਾਂ ਦੇ ਮਸਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਖੁੱਲ੍ਹੀ ਡਿਬੇਟ ਦਾ ਸੱਦਾ ਕਬੂਲ ਕਰਨ ਤਾਂ ਜੋ ਪੰਜਾਬ ਵਾਸੀਆਂ ਨੂੰ ਇਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਸਕੇ।