Udaan News24

Latest Online Breaking News

ਸਿਹਤ ਵਿਭਾਗ ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਵੱਲੋਂ ਖਜ਼ਾਨਾ ਮੰਤਰੀ ਦੇ ਸ਼ਹਿਰ ਬਠਿੰਡਾ ਚ ਖਾਲੀ ਪੀਪੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਨਰਸਿੰਗ ਐਸੋਸੀਏਸ਼ਨ ਦੇ ਬੈਨਰ ਹੇਠ ਜ਼ਿਲ੍ਹਾ ਬਠਿੰਡਾ ਦੇ ਕਰਮਚਾਰੀਆਂ ਵੱਲੋਂ ਸਿਹਤ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਤਹਿਤ ਅੱਜ ਖਜ਼ਾਨਾ ਮੰਤਰੀ ਮਨਪ੍ਰੀਤ  ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਖਾਲੀ ਪੀਪੇ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆਸ਼ਹਿਰ ਵਿਚ ਰੋਸ ਮਾਰਚ ਕਰਦੇ ਹੋਏ ਰੈਗੂਲਰ ਵਾਲਾ ਵਾਅਦਾ ਪੂਰਾ ਕਰਨ ਲਈ ਸਰਕਾਰ ਤੋਂ ਮੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ , ਪਰਮਜੀਤ ਕੌਰ, ਸਿੱਧੂ ਸੰਤੋਸ਼ ਰਾਣੀ ਮੀਤ ਪ੍ਰਧਾਨ, ਖਜ਼ਾਨਚੀ ਸੋਨੀਆ ਚੌਹਾਨ, ਸਹਾਇਕ ਖਜ਼ਾਨਚੀ ਰੁਖਸਾਨਾ ਖਾਨ, ਜਨਰਲ ਸਕੱਤਰ ਅਰਵਿੰਦਰਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਉਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਜਦੋਂ ਕਿ ਸਿਹਤ ਮੰਤਰੀ ਓਪੀ ਸੋਨੀ ਨਾਲ ਵੀ ਮੀਟਿੰਗਾਂ ਹੋਈਆਂ ਪਰ ਕੋਈ ਭਰੋਸਾ ਨਹੀਂ ਮਿਲਿਆ ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!