ਪਿੰਡ ਮਹਿਰਾਜ ਦੇ ਤਿੰਨ ਦਰਜਨ ਤੋਂ ਵੱਧ ਪਰਿਵਾਰ ਹੋਏ ਆਪ ‘ਚ ਸ਼ਾਮਲ

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਮਹਿਰਾਜ ਵਿਖੇ ਤਿੰਨ ਦਰਜਨ ਤੋਂ ਵੱਧ ਪਰਿਵਾਰ ਅਮਨਾ ਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਧੜਾ-ਧੜ ਆਮ ਆਦਮੀ ਪਾਰਟੀ ਵੱਲ ਆ ਰਹੇ ਹਨ। ਹਲਕੇ ਦੇ ਲੋਕਾਂ ਦਾ ਅਕਾਲੀ ਦਲ ਤੇ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਹ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਕਿਉਕਿ ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਮਹਿਲਾਵਾਂ ਨੂੰ ਦਿੱਤੀ ਗਈ ਤੀਜੀ ਗਾਰੰਟੀ, ਜਿਸ ਦੇ ਤਹਿਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰੇਕ ਮਹਿਲਾ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣੇ ਹਨ । ਇਸ ਲਈ ਲੋਕਾਂ ਵਿਚ ਸਰਕਾਰ ਬਣਾਉਣ ਲਈ ਭਾਰੀ ਉਤਸੁਕਤਾ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ , ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।