Udaan News24

Latest Online Breaking News

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 2 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਕ੍ਰਿਸਚਿਨ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਬਠਿੰਡਾ, 18 ਦਸੰਬਰ : ਸੂਬਾ ਸਰਕਾਰ ਦੇ ਫ਼ੈਸਲੇ ਕ੍ਰਿਸ਼ਚਿਨ ਭਾਈਚਾਰੇ ਦੀ ਆਵਾਜ ਤੋਂ ਬਿਨਾਂ ਅਧੂਰੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਸਦਕਾ ਇਸਾਈ ਭਾਈਚਾਰੇ ਲਈ 1.5 ਏਕੜ ਜ਼ਮੀਨ ਚ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕਮਿਊਨਿਟੀ ਹਾਲ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਸ. ਬਾਦਲ ਨੇ ਕਮਿਊਨਿਟੀ ਹਾਲ ਵਿਚ ਫ਼ਰਨੀਚਰ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

          ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੇ ਈਸਾਈ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਲੋੜਵੰਦ ਦੀ ਮਦਦ ਕਰਨਾ, ਬਿਮਾਰ ਦੀ ਸਾਰ ਲੈਣੀ, ਦਰਦਮੰਦਾਂ ਦਾ ਦਰਦ ਵਡਾਉਣਾ ਹਜ਼ਰਤ ਈਸਾ ਮਸੀਹ ਦਾ ਮੁੱਖ ਉਦੇਸ਼ ਸੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਈਸਾਈ ਭਾਈਚਾਰੇ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਲਈ ਕਿਸੇ ਢੁੱਕਵੀਂ ਥਾਂ ਦਾ ਪ੍ਰਬੰਧ ਕੀਤਾ ਜਾਵੇ ਜਿੱਥੇ ਇਸਾਈ ਭਾਈਚਾਰਾ ਇੱਕਠਾ ਹੋ ਕੇ ਆਪਣੀਆਂ ਖੁਸ਼ੀਆਂ ਸਾਂਝੀਆਂ ਕਰ ਸਕੇ।

          ਸਮਾਗਮ ਦੌਰਾਨ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਇਸ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਇਸੇ ਸਾਲ 9 ਜਨਵਰੀ 2021 ਨੂੰ ਰੱਖਿਆ ਗਿਆ ਸੀ, ਜੋ ਕਿ ਇਸਾਈ ਭਾਈਚਾਰੇ ਨਾਲ ਕੀਤਾ ਵਾਅਦਾ ਇੱਕ ਸਾਲ ਤੋਂ ਪਹਿਲਾਂ ਕਮਿਊਨਿਟੀ ਹਾਲ ਮੁਕੰਮਲ ਕਰ ਕੇ ਨਿਭਾਇਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਰੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਨਹੀਂ ਚੱਲਦੇ ਉਦੋਂ ਤੱਕ ਦੇਸ਼ ਤਰੱਕੀ ਦੇ ਰਾਹ ਵੱਲ ਨਹੀਂ ਵਧੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਕਾਂਗਰਸ ਪਾਰਟੀ ਦੀ ਸੋਚ ਹੈ।

          ਇਸ ਮੌਕੇ ਸ. ਬਾਦਲ ਨੇ ਆਉਣ ਵਾਲਾ ਕ੍ਰਿਸਮਿਸ ਦਾ ਤਿਉਹਾਰ ਇਸਾਈ ਭਾਈਚਾਰੇ ਨਾਲ ਮਨਾਉਣ ਦਾ ਵਾਅਦਾ ਕੀਤਾ ਅਤੇ ਸਮੂਹ ਭਾਈਚਾਰੇ ਨੂੰ ਕਮਿਊਨਿਟੀ ਹਾਲ ਦੀ ਵਧਾਈ ਵੀ ਦਿੱਤੀ। ਇਸ ਮੌਕੇ ਯੂਨਾਇਟਡ ਕ੍ਰਿਸ਼ਚਿਨ ਵੈਲਫ਼ੇਅਰ ਐਸੋਸੀਏਸ਼ਨ ਤੇ ਪਾਸਟਰਜ਼ ਵੈਲਫ਼ੇਅਰ ਐਸੋਸੀਏਸ਼ਨ ਤੇ ਸਮੂਹ ਇਸਾਈ ਭਾਈਚਾਰੇ ਵਲੋਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।   ਸਮਾਗਮ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ  ਕੇ.ਕੇ. ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਰਾਜਨ ਗਰਗ, ਮੋਹਨ ਲਾਲ ਝੂੰਬਾ, ਕਮਿਸ਼ਨਰ ਨਗਰ ਨਿਗਮ  ਬਿਕਰਮਜੀਤ ਸਿੰਘ ਸ਼ੇਰਗਿੱਲ,  ਪਵਨ ਮਾਨੀ, ਸਮੂਹ ਪਾਸਟਰ ਅਤੇ ਮਸੀਹ ਭਾਈਚਾਰੇ ਨਾਲ ਸਬੰਧਤ ਸ਼ਖ਼ਸ਼ੀਅਤਾਂ ਹਾਜ਼ਰ ਸਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!