Udaan News24

Latest Online Breaking News

ਸ੍ਰੀ ਦਰਬਾਰ ਸਾਹਿਬ ਚ ਬੀਤੇ ਦਿਨ ਵਾਪਰੀ ਮੰਦਭਾਗੀ ਘਟਨਾ ਦਾ ਦੋਸ਼ੀ ਮਾਰਿਆ ਗਿਆ ਪਰ ਹੁਣ ਪਛਾਣ ਦੱਸਣ ਵਾਲੇ ਨੂੰ ਪੁਲਿਸ ਵੱਲੋਂ ਇਨਾਮ ਦੇਣ ਦਾ ਐਲਾਨ

ਸ੍ਰੀ ਦਰਬਾਰ ਸਾਹਿਬ ਵਿੱਚ ਬੀਤੇ ਦਿਨ ਵਾਪਰੀ ਮੰਦਭਾਗੀ ਘਟਨਾ ਦਾ ਦੋਸ਼ੀ ਤਾਂ ਮਾਰਿਆ ਗਿਆ ਪਰ ਹੁਣ ਉਸ ਦੀ ਪਛਾਣ ਕਰ ਸਕਣਾ ਇੱਕ ਚੁਣੌਤੀ ਬਣ ਗਿਆ ਹੈ।ਪੁਲਿਸ ਨੇ ਸੀਸੀਟੀਵੀ ਕੈਮਰਿਆਂ ‘ਚੋਂ ਦੋਸ਼ੀ ਦੀ ਫੋਟੋ ਕਢਵਾ ਲਈ ਹੈ ਅਤੇ ਉਸ ਦੀ ਪਛਾਣ ਦੱਸਣ ਵਾਲੇ ਨੂੰ ਪੁਲਿਸ ਵੱਲੋਂ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਉਸ ਬਾਰੇ ਕੁਝ ਪਤਾ ਹੈ ਤਾਂ ਉਹ ਪੁਲਿਸ ਨੂੰ 9780006140 ‘ਤੇ ਸੰਪਰਕ ਕਰ ਸਕਦਾ ਹੈ। ਦੋਸ਼ੀ ਦੀ ਪਛਾਣ ਦੱਸਣ ਵਾਲੇ ਨੂੰ ਬਟਾਲਾ ਪੁਲਿਸ ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਪੰਜਾਬ ਦੇ ਡੀਜੀਪੀ ਸਿਧਾਰਥ ਚੱਟੋਪਾਧਿਆਏ ਨੇ ਅੰਮ੍ਰਿਤਸਰ ਤੇ ਕਪੂਰਥਲਾ ਵਿੱਚ ਵਾਪਰੀਆਂ ਇਨ੍ਹਾਂ ਘਟਨਾਵਾਂ ਦਾ ਸਖਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਵਾਲੇ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਧਾਰਾ 295-ਏ, 307 ਆਈ.ਪੀ.ਸੀ. ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਦੋਂ ਇਹ ਘਟਨਾ ਵਾਪਰੀ, ਉਸ ਵੇਲੇ ਡਿਊਟੀ ‘ਤੇ ਮੌਜੂਦ ਸੇਵਾਦਾਰ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਸ਼ਾਮ ਕਰੀਬ 5.45 ਵਜੇ ਇੱਕ ਪੀਲੇ ਰੰਗ ਦਾ ਪਟਕਾ ਸਿਰ ‘ਤੇ ਬੰਨ੍ਹੀ ਮੋਨਾ ਨੌਜਵਾਨ ਉਥੇ ਆਇਆ। ਉਹ ਜੰਗਲਾ ਟੱਪ ਕੇ ਅੰਦਰ ਆ ਗਿਆ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!