Udaan News24

Latest Online Breaking News

ਸੰਜੀਵ ਬਿੱਟੂ ਨੂੰ ਵੱਡੀ ਰਾਹਤ ਪੰਜਾਬ ਸਰਕਾਰ ਨੇ ਮੰਨ ਲਿਆ ਕਿ ਬਿੱਟੂ ਖਿਲਾਫ ਲਿਆਂਦਾ ਗਿਆ ਬੇ ਭਰੋਸ਼ਗੀ ਮਤਾ ਸਹੀ ਨਹੀਂ

ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਸੰਜੀਵ ਬਿੱਟੂ ਨੂੰ ਉਸ ਸਮੇ ਵੱਡੀ ਰਾਹਤ ਮਿਲੀ ਜਦੋ ਪੰਜਾਬ ਸਰਕਾਰ ਨੇ ਖੁਦ ਮੰਨ ਲਿਆ ਕਿ ਪਟਿਆਲਾ ਦੇ ਬਿੱਟੂ ਖਿਲਾਫ ਲਿਆਂਦਾ ਗਿਆ ਬੇ ਭਰੋਸ਼ਗੀ ਮਤਾ ਸਹੀ ਨਹੀਂ ਸੀ। ਲ਼ੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਜੋਏ ਕੁਮਾਰ ਸਿਨਹਾ ਵਲੋਂ ਜਾਰੀ ਸਪੀਕਿੰਗ ਆਡਰ ਵਿਚ ਸਾਫ ਕਿਹਾ ਗਿਆ ਹੈ ਕਿ 25 ਨਵੰਬਰ ਨੂੰ ਬਿੱਟੂ ਖਿਲਾਫ ਲਿਆਂਦਾ ਗਿਆ ਬੇਭਰੋਸ਼ਗੀ ਮਤਾ ਸਹੀ ਨਹੀਂ ਸੀ।  ਸਰਕਾਰ ਨੇ ਕਿਹਾ ਕਿ ਅਗਰ ਬਿੱਟੂ ਨੂੰ ਹਟਾਉਣਾ ਹੈ ਤਾਂ ਉਸ ਖਿਲਾਫ ਦੁਬਾਰਾ ਮਤਾ ਲਿਆਉਣਾ ਪਵੇਗਾ। ਸਰਕਾਰ ਦੇ ਇਹਨਾਂ ਆਦੇਸ਼ਾ ਤੋਂ ਬਾਅਦ ਹਾਈ ਕੋਰਟ ਨੇ, ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਬਿੱਟੂ ਖਿਲਾਫ ਲਿਆਂਦੇ ਗਏ ਸਾਰੇ ਮਤੇ  ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਅਗਰ ਬਿੱਟੂ ਨੂੰ ਹਟਾਉਂਣਾ ਹੈ ਤਾਂ ਨਵੇਂ ਸਿਰੇ ਤੋਂ ਮਤਾ ਲਿਆਂਦਾ ਜਾਵੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!