ਸਾਨੂੰ ਪਹਿਲਾਂ ਹੀ ਪਤਾ ਸੀ ਜਦੋਂ ਪਿਛਲੇ ਦਿਨਾਂ ਵਿੱਚ ਤਿੰਨ ਵਾਰ ਡੀਜੀਪੀ ਬਦਲਿਆ ਗਿਆ ਸੀ-ਪ੍ਰਕਾਸ਼ ਸਿੰਘ ਬਾਦਲ

ਬਿਕਰਮ ਸਿੰਘ ਮਜੀਠੀਆ ਵਿਰੁੱਧ ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਪਿੱਛੋਂ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਦੇ ਕਿਹਾ ਹੈ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਜਦੋਂ ਪਿਛਲੇ ਦਿਨਾਂ ਵਿੱਚ ਤਿੰਨ ਵਾਰ ਡੀਜੀਪੀ ਬਦਲਿਆ ਗਿਆ ਸੀ। ਇਹ ਸਿਰਫ ਬਾਦਲਾਂ ਤੇ ਮਜੀਠੀਆ ਨੂੰ ਜੇਲ੍ਹ ਵਿਚ ਡੱਕਣ ਲਈ ਕੀਤਾ ਗਿਆ ਸੀ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਮੈਨੂੰ ਗ੍ਰਿਫਤਾਰ ਕਰ ਲੈਣ। ਬਦਲੇ ਦੀ ਰਾਜਨੀਤੀ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਮੇਰੇ ‘ਤੇ ਵੀ ਸੈਂਕੜੇ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਹੁੰਦੀ ਹੈ। ਬਾਦਲ ਨੇ ਕਿਹਾ ਕਿ ਜਦੋਂ ਕੋਈ ਮੁੱਖ ਮੰਤਰੀ ਬਣ ਜਾਂਦਾ ਹੈ ਤਾਂ ਉਹ ਸਾਂਝਾ ਹੁੰਦਾ ਹੈ, ਉਸ ਨੂੰ ਬਦਲਾਖੋਰੀ ਨਹੀਂ ਕਰਨਾ ਚਾਹੀਦੀ। ਉਨ੍ਹਾਂ ਕਿਹਾ ਕਿ ਵਹਿਗੁਰੂ ਉਨ੍ਹਾਂ ਦਾ ਭਲਾ ਕਰੇ।