Udaan News24

Latest Online Breaking News

ਮਜੀਠੀਆ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਦੀ ਕਾਂਗਰਸ ਸਰਕਾਰ ਸਮੇਤ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਸਿੱਧੀ ਚੁਣੌਤੀ

22 ਦਸੰਬਰ 2021- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਆਪਣੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਦਰਜ ਐਫਆਈਆਰ ਤੋਂ ਕਾਫੀ ਗੁੱਸੇ ਵਿੱਚ ਹਨ। ਉਨ੍ਹਾਂ ਨੇ ਮੁਖਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਮੁਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਮੰਗਲਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚੇ ਸੁਖਬੀਰ ਨੇ ਕਿਹਾ ਕਿ ਹੁਣ ਉਹ ਇਨ੍ਹਾਂ ਲੋਕਾਂ ਨੂੰ ਅਦਾਲਤ ‘ਚ ਦੇਖਣਗੇ।

 

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁਖਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਮੁਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ।  ਇਸ ਤੋਂ ਪਹਿਲਾਂ ਅਮ੍ਰਿਤਸਰ ਪਹੁੰਚੇ ਸ਼੍ਰੋਮਣੀ ਅਕਾਲੀਂ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੰਗਲਵਾਰ ਨੂੰ ਪਸ਼ਚਾਤਾਪ ਦਿਵਸ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਗੁਰੂ ਰੂਪ ਸਾਧ ਸੰਗਤ ਨਾਲ ਗੁਰੂ ਚਰਨਾਂ ‘ਚ ਹਾਜ਼ਰੀ ਭਰੀ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ‘ਚ ਅਰਦਾਸ ਕੀਤੀ ਕਿ ਨਾਜ਼ੁਕ ਹਾਲਾਤਾਂ ਤੋਂ ਪੰਜਾਬ ਜਲਦ ਬਾਹਰ ਨਿੱਕਲੇ, ਅਤੇ ਇੱਥੇ ਅਮਨ ਸ਼ਾਂਤੀ ਦਾ ਪਸਾਰਾ ਹੋਵੇ।

ਅਂਰਦਾਸ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 5 ਸਾਲ ਕੁਝ ਨਹੀਂ ਕੀਤਾ। ਬੇਅਦਬੀ ਮਾਮਲੇ ‘ਚ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ‘ਤੇ ਹਾਈਕੋਰਟ ਨੇ ਜੋ ਟਿੱਪਣੀਆਂ ਕੀਤੀਆਂ ਹਨ, ਉਹ ਜਾਂਚ ਅਧਿਕਾਰੀ ਨੂੰ ਸ਼ਰਮਸਾਰ ਕਰਨ ਲਈ ਕਾਫੀ ਸਨ। ਅਦਾਲਤ ਨੇ ਇੱਥੋਂ ਤੱਕ ਕਿਹਾ ਕਿ ਸਿਰਫ਼ ਸਿਆਸੀ ਲਾਹਾ ਲਿਆ ਗਿਆ। ਸੁਖਬੀਰ ਨੇ ਕਿਹਾ ਕਿ ਡਰੱਗ ਮਾਮਲੇ ‘ਚ ਵੀ ਸੂਬਾ ਸਰਕਾਰ ਨੇ ਕੁਝ ਨਹੀਂ ਕੀਤਾ। ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਕੇ ਗ੍ਰਹਿ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ 7-7 ਘੰਟੇ ਮਜੀਠੀਆ ਨੂੰ ਕਿਵੇਂ ਫਸਾਉਣਾ ਹੈ ਇਹੋ ਸੋਚਦੇ ਰਹੇ। ਬਿਊਰੋ ਆਫ ਇਨਵੈਸਟੀਗੇਸ਼ਨ ਕੋਲ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਥਾਣੇ ਵਿੱਚ ਇਹ ਦੂਜੀ ਐਫ.ਆਈ.ਆਰ. ਹੈ। ਇੱਥੇ ਪਹਿਲੀ ਐਫਆਈਆਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਬਾਦਲ ਪਰਿਵਾਰ ਖਿਲਾਫ ਕੀਤੀ ਸੀ। ਉਸ ਕੇਸ ਦਾ ਕੁਝ ਨਹੀਂ ਨਿਕਲਿਆ।

 

ਸੁਖਬੀਰ ਮੁਤਾਬਕ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਹਰ ਕੋਸ਼ਿਸ਼ ਕੀਤੀ ਪਰ ਕੋਈ ਵੀ ਡੀਜੀਪੀ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਤਿਆਰ ਨਹੀਂ ਹੋਇਆ। ਹੁਣ ਤੀਜੇ ਡੀਜੀਪੀ ਨੂੰ ਬਦਲ ਕੇ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਉਹੀ ਡੀਜੀਪੀ ਹੈ ਜਿਸ ਨੇ ਬਾਦਲ ਪਰਿਵਾਰ ‘ਤੇ ਹਮੇਸ਼ਾ ਝੂਠੇ ਕੇਸ ਬਣਾਏ ਸਨ। ਸੁਖਬੀਰ ਨੇ ਦੱਸਿਆ ਕਿ ਮਜੀਠੀਆ ਦਾ ਨਾਂ ਉਸ ਕੇਸ ਵਿੱਚ ਜੋੜਿਆ ਗਿਆ ਹੈ ਜਿਸ ਵਿੱਚ ਅਦਾਲਤ ਨੇ ਫੈਸਲਾ ਸੁਣਾਇਆ ਹੈ ਅਤੇ ਦੋਸ਼ੀ ਸਜ਼ਾ ਭੁਗਤ ਰਹੇ ਹਨ। ਅਸਲ ਵਿਚ ਕਾਂਗਰਸ ਸਰਕਾਰ ਨੇ ਆਪਣੇ ਰਾਜ ਵਿਚ ਅਕਾਲੀਆਂ ‘ਤੇ ਹਮੇਸ਼ਾ ਝੂਠੇ ਪਰਚੇ ਕੀਤੇ। ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਉਹ ਹਰ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਝੂਠੇ ਪਰਚੇ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫ.ਆਈ.ਆਰ. ਦਰਜ ਕਰਵਾਉਣਗੇ।  ਹਰਿਮੰਦਰ ਸਾਹਿਬ ਦੀ ਬੇਅਦਬੀ ਅਤੇ ਬਿਕਰਮ ਮਜੀਠੀਆ ‘ਤੇ ਐਫਆਈਆਰ ਦੀ ਚਰਚਾ ਤੋਂ ਬਾਅਦ ਸੁਖਬੀਰ ਬਾਦਲ ਉਥੋਂ ਚਲੇ ਗਏ ਪਰ ਫਿਰ ਅਚਾਨਕ ਵਾਪਸ ਪਰਤ ਗਏ। ਸੁਖਬੀਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੂੰ ਉਨ੍ਹਾਂ ਦਾ ਬਿਆਨ ਯਾਦ ਕਰਵਾਇਆ। ਸੁਖਬੀਰ ਮੁਤਾਬਕ ਸਿੱਧੂ ਕਹਿੰਦੇ ਸਨ ਕਿ ਗੁਰੂਘਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਫਾਂਸੀ ਹੋਣੀ ਚਾਹੀਦੀ ਹੈ, ਪਰ ਹੁਣ ਸਿੱਧੂ ਉਸ ਪਾਰਟੀ ਦੇ ਨਾਲ ਹੈ ਜਿੱਥੇ ਟਾਈਟਲਰ ਵਰਗੇ ਲੋਕਾਂ ਨੂੰ ਅਹੁਦੇ ਦਿੱਤੇ ਜਾਂਦੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!