Udaan News24

Latest Online Breaking News

ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ  ਚ ਕਰਨਗੇ ਵਾਪਸੀ

ਚੰਡੀਗੜ੍ਹ :ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਚ ਵਾਪਸੀ ਕਰਨਗੇ। ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਲ ਹੋਣਗੇ। ਇਹ ਜਾਣਕਾਰੀ ਰਣਜੀਤ ਬ੍ਰਹਮਪੁਰਾ ਨੇ ਨਿਊਜ਼18 ਨੂੰ ਦਿੱਤੀ। ਤਿੰਨ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਉੱਤੇ ਵੱਡੇ ਦੋਸ਼ ਲਾਕੇ ਵੱਖ ਹੋਣ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਚੋਣਾਂ  ਤੋਂ ਪਹਿਲਾਂ ਮੁੜ ਵਾਪਸੀ ਸਭ ਲਈ ਹੈਰਾਨੀ ਬਣੀ ਹੋਈ ਹੈ। ਇਸ ਦੌਰਾਨ ਬ੍ਰਹਮਪੁਰਾ ਨੇ ਸੁਖਦੇਵ ਢੀਂਡਸਾਤੋਂ ਵੱਖ ਰਾਹ ਕੀਤਾ ਸੀ। ਸਿਆਸੀ ਹਲਚਲ ਮੁਤਾਬਿਕ ਉਹ ਪਿਛਲੇ ਸਮੇਂ ਤੋਂ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਯਤਨ ਕਰ ਰਹੇ ਸਨ।ਅਕਾਲੀ ਦਲ ਨੇ ਹਾਲੇ ਵੀ ਖੰਡੂਰ ਸਾਹਿਬ ਤੋਂ ਉਮੀਦਵਾਰ ਨਹੀਂ ਐਲਾਨਿਆ, ਜਿਸ ਸੀਟ ਉੱਤੇ  ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਬਾਅਦ ਵਿੱਚ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਨੁਮਾਇੰਦਗੀ ਕੀਤੀ।

ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਧਿਰਾਂ ਨੂੰ ਇੱਕ ਮੰਚ ਹੇਠ ਇਕੱਠੇ ਹੋਣ ਦਾ ਸੱਦਾ ਦਿੱਤੀ ਸੀ। ਅਕਾਲ ਤਖ਼ਤ ਸਰਵਉੱਚ ਹੈ ਅਤੇ ਉਸਦੀ ਅਪਲੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸਲਈ ਉਨ੍ਹਾਂ ਸੋਚ ਵਿਚਾਰ ਕੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇੰਨਾ ਹੀ ਨਹੀਂ ਅਕਾਲ ਤਖ਼ਤ ਦੇ ਜਥੇਦਾਰ ਦੀ ਅਪੀਲ ਦਾ ਉਜਾਗਰ ਸਿੰਘ ਬਡਾਲੀ, ਮਹਿੰਦਰ ਸਿੰਘ ਹੁਸੈਨਪੁਰ, ਗੋਪਾਲ ਸਿੰਘ ਜਾਨੀਆ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਬ੍ਰਹਮਪੁਰਾ ਧੜੇ ਨੇ ਸਵਾਗਤ ਕੀਤਾ। ਪੀਰ ਮੁਹੰਮਦ ਨੇ ਕਿਹਾ। “ਅਸੀਂ ਜਨਮ ਤੋਂ ਅਕਾਲੀ ਹਾਂ ਅਤੇ ਆਖਰੀ ਸਾਹ ਤੱਕ ਅਕਾਲੀ ਰਹਾਂਗੇ। ਅਸੀਂ ਇੱਥੇ ਪੰਥਕ ਸੋਚ ਨੂੰ ਜਿਉਂਦਾ ਰੱਖਣ ਲਈ ਆਏ ਹਾਂ,

ਅਕਾਲੀ ਦਲ (ਸੰਯੁਕਤ) ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਿੱਧੇ ਤੌਰ ’ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਮੌਜੂਦਾ ਅਗਵਾਈ ਹੇਠ ਪੰਥ ਕਦੇ ਵੀ ਇਕਜੁੱਟ ਨਹੀਂ ਹੋ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਬ੍ਰਹਮਪੁਰਾ ਹਮੇਸ਼ਾ ਹੀ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਵਿੱਚ ‘ਮੁੜ ਵਸੇਬੇ’ ਦਾ ਚਾਹਵਾਨ ਰਿਹਾ ਹੈ।ਅਕਾਲੀ ਦਲ (ਸੰਯੁਕਤ) ਦੇ ਦੋ ਦਿੱਗਜ ਆਗੂਆਂ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵਿਚਕਾਰ ਅਸਲ ਤਕਰਾਰ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸ਼ੁਰੂ ਹੋ ਗਈ ਸੀ। ਬ੍ਰਹਮਪੁਰਾ ਢੀਂਡਸਾ ਧੜੇ ਵੱਲੋਂ ਭਗਵਾ ਪਾਰਟੀ ਨਾਲ ਗਠਜੋੜ ਕਰਨ ਦੀ ਯੋਜਨਾ ਦਾ ਲਗਾਤਾਰ ਵਿਰੋਧ ਕਰ ਰਹੇ ਸਨ।2018 ਵਿੱਚ, ਬ੍ਰਹਮਪੁਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਲੀਡਰਸ਼ਿਪ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਇਸ ਤੋਂ ਤੁਰੰਤ ਬਾਅਦ, ਬ੍ਰਹਮਪੁਰਾ ਨੇ ਕਈ ਹੋਰ ਨੇਤਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਸਥਾਪਨਾ ਕੀਤੀ, ਜਿਸ ਨੂੰ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਮਿਲਾ ਦਿੱਤਾ ਗਿਆ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!