ਬੰਬ ਧਮਾਕੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਜ ਪੰਜਾਬ ਦੀ ਅਮਨ ਸ਼ਾਂਤੀ ਨਾਲ ਨੂੰ ਭੰਗ ਕਰਨ ਦੀ ਸਾਜਿਸ਼

ਚੰਡੀਗੜ੍ਹ- ਅੱਜ ਸਵੇਰੇ ਜ਼ਿਲ੍ਹਾ ਅਦਾਲਤ ਵਿੱਚ ਵੀਰਵਾਰ ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ।ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਜ ਪੰਜਾਬ ਦੀ ਅਮਨ ਸ਼ਾਂਤੀ ਨਾਲ ਨੂੰ ਭੰਗ ਕਰਨ ਦੀ ਸਾਜਿਸ਼ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਵੋਟਾਂ ਨੇੜੇ ਆਉਣ ‘ਤੇ ਹੀ ਕਿਉਂ ਹੁੰਦੀਆਂ ਹਨ।