ਸੰਗਰੂਰ ਦੇ ਸਾਬਕਾ ਡੀਸੀਸੀ ਪ੍ਰਧਾਨ ਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਚ ਹੋਏ ਸ਼ਾਮਲ
ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਕਈ ਆਗੂ ਤੇ ਉੱਘੀਆਂ ਸ਼ਖਸੀਅਤਾਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਵਿੱਚ ਅੱਜ ਸੰਗਰੂਰ ਦੇ ਸਾਬਕਾ ਡੀਸੀਸੀ ਪ੍ਰਧਾਨ ਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ। ਰਾਜਿੰਦਰ ਸਿੰਘ ਰਾਜਾ ਕਾਂਗਰਸ ਪਾਰਟੀ ਵਿੱਚ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਸਨ। ਪਰ ਹੁਣ ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕੈਪਟਨ ਦੀ ਪਾਰਟੀ ਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਹੁਣ ਤੱਕ ਕਈ ਕਾਂਗਰਸੀ ਆਗੂ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਚੋਣ ਜ਼ਾਬਤਾ ਹੋਣ ਤੋਂ ਬਾਅਦ ਕਾਂਗਰਸ ਦੇ ਕਈ ਹੋਰ ਦਿੱਗਜ ਆਗੂ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ।