Udaan News24

Latest Online Breaking News

ਲੁਧਿਆਣਾ ਕੋਰਟ ਕੰਪਲੈਕਸ ਵਿਚ ਬੰਬ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ

ਲੁਧਿਆਣਾ ਕੋਰਟ ਕੰਪਲੈਕਸ ਵਿਚ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਹੜਕੰਪ ਮਚਿਆ ਹੋਇਆ ਹੈ। ਇਸ ਧਮਾਕੇ ਵਿਚ ਫਿਦਾਈਨ ਹਮਲੇ ਤੋਂ ਲੈ ਕੇ ਟਿਫਿਨ ਬੰਬ ਅਤੇ ਖਾਲਿਸਤਾਨੀ ਅੱਤਵਾਦੀਆਂ ਦਾ ਐਂਗਲ ਸਾਹਮਣੇ ਆ ਰਿਹਾ ਹੈ ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ। ਸ਼ਾਹ ਨੇ ਚੰਨੀ ਨਾਲ ਧਮਾਕੇ ਤੇ ਪੰਜਾਬ ਦੇ ਸੁਰੱਖਿਆ ਹਾਲਾਤ ਨੂੰ ਲੈ ਕੇ ਬਿਓਰਾ ਲਿਆ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।

ਇਸ ਮਾਮਲੇ ਵਿਚ ਹੁਣ ਸਾਹਮਣੇ ਆ ਰਿਹਾ ਹੈ ਕਿ ਧਮਾਕੇ ਦੇ ਪਿੱਛੇ ਪਾਕਿਸਤਾਨ ਵਿਚ ਬੈਠੇ ਖਾਲਿਸਤਾਨੀ ਦਹਿਸ਼ਤਗਰਦ ਹੋ ਸਕਦੇ ਹਨ। ਇਸ ਧਮਾਕੇ ਵਿਚ IED ਦਾ ਇਸਤੇਮਾਲ ਕੀਤੇ ਜਾਣ ਦੀ ਵੀ ਸ਼ੰਕਾ ਹੈ। ਧਮਾਕੇ ਵਿਚ ਜਿਸ ਵਿਅਕਤੀ ਦੀ ਮੌਤ ਹੋਈ, ਅਜੇ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮੁੱਖ ਮੰਤਰੀ ਚੰਨੀ ਨੇ ਵੀ ਇਸ ਵੱਲ ਇਸ਼ਾਰਾ ਕੀਤਾ ਸੀ। ਉਨ੍ਹਾਂ ਨੇ ਇਸ ਦੇ ਪਿੱਛੇ ਡਰੱਗ ਮਾਫੀਆ ਦੇ ਹੱਥ ਹੋਣ ਦੇ ਸੰਕੇਤ ਦਿੱਤੇ। ਪਾਕਿਸਤਾਨ ਤੋਂ ਲਗਾਤਾਰ ਡ੍ਰੋਨ ਜ਼ਰੀਏ ਹਥਿਆਰ ਤੇ ਨਸ਼ਾ ਭੇਜਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਨ. ਵੀ. ਰਮੰਨਾ ਨੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਇਸ ਮਾਮਲੇ ਵਿਚ ਹੋਈ ਜਾਂਚ ਬਾਰੇ ਪੜਤਾਲ ਕਰਨ ਨੂੰ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀ ਇਸ ਘਟਨਾ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਕੋਰਟ ਕੰਪਲੈਕਸ ਵਿਚ ਸੁਰੱਖਿਆ ਵਧਾਉਣ ਲਈ ਕਿਹਾ ਸੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!