ਚਰਨਜੀਤ ਸਿੰਘ ਚੰਨੀ ਨੇ ਕੋਵਿਡ ਦੇ ਨਵੇਂ ਰੂਪ ਓਮੀਕ੍ਰੋਨ ਬਾਰੇ ਕੀਤੀ ਚਰਚਾ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ ਦੇ ਨਵੇਂ ਰੂਪ ਓਮੀਕ੍ਰੋਨ ਬਾਰੇ ਵੀ ਚਰਚਾ ਕੀਤੀ। ਮੁੱਖ ਮੰਤਰੀ ਚੰਨੀ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਕੇਸ ਫਿਰ ਤੋਂ ਵਧਣ ਲੱਗੇ ਹਨ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਅਸੀਂ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਗਾ ਰਹੇ ਹਾਂ ਪਰ ਸਾਨੂੰ ਅਹਿਤਿਆਤ ਵਰਤਣੀ ਬਹੁਤ ਜ਼ਰੂਰੀ ਹੈ ਤਾਂ ਜੋ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਤੋਂ ਆਪਣਾ ਬਚਾਅ ਕੀਤਾ ਜਾ ਸਕੇ।