Udaan News24

Latest Online Breaking News

ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ

ਚੰਡੀਗੜ੍ਹ, 24 ਦਸੰਬਰ 2021 – ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ ਵਿਚ ਮਜੀਠੀਆ ਦੇ ਵਕੀਲਾਂ ਅਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਅਤੇ ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਹੁਣ ਸ਼ਾਮ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਗਿਆ ਹੈ ਅਤੇ ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਸੀ। ਬੀਤੇ ਦਿਨ 23 ਦਸੰਬਰ ਨੂੰ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਪੂਰੇ ਰਿਕਾਰਡ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਸੀ।ਇਹ ਤੈਅ ਹੈ ਕਿ ਅਗਲੇ ਹਫਤੇ ਮਜੀਠੀਆ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕਰਨਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!