Udaan News24

Latest Online Breaking News

 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹੋ ਸਕਦਾ ਨਵਾਂ ਧਮਾਕਾ

ਚੰਡੀਗੜ੍ਹ 25 ਦਸੰਬਰ 2021- ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪੰਜਾਬ ਦੀ ਸਿਆਸਤ ‘ਚ ਨਵਾਂ ਧਮਾਕਾ ਹੋ ਸਕਦਾ ਹੈ। ਦਿੱਲੀ ਬਾਰਡਰ ‘ਤੇ ਸਫਲ ਅੰਦੋਲਨ ਤੋਂ ਬਾਅਦ ਵਾਪਸ ਪਰਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਤਿਆਰੀਆਂ ਕਰ ਲਈਆਂ ਹਨ। ਮੀਡਿਆ ਸੂਤਰਾਂ ਮੁਤਾਬਿਕ ਕਿਸਾਨ ਆਗੂ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਇਸ ਦਾ ਐਲਾਨ ਕਰਨਗੇ। ਪੰਜਾਬ ਦੇ 32 ਕਿਸਾਨ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਸੰਗਠਨ ਅੰਦੋਲਨ ਵਿਚ ਸ਼ਾਮਲ ਹੋਏ ਸਨ। ਇਨ੍ਹਾਂ ਵਿੱਚੋਂ 25 ਜਥੇਬੰਦੀਆਂ ਚੋਣ ਮੈਦਾਨ ਵਿੱਚ ਉਤਰਨਗੀਆਂ।

ਸਭ ਤੋਂ ਖਾਸ ਗੱਲ ਇਹ ਹੈ ਕਿ ਉਹ ਚੋਣਾਂ ਲਈ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਕਰਨਗੇ। ਕਿਸਾਨ ਜਥੇਬੰਦੀਆਂ 30 ਸੀਟਾਂ ‘ਤੇ ਚੋਣ ਲੜ ਸਕਦੀਆਂ ਹਨ। ਬਲਬੀਰ ਰਾਜੇਵਾਲ ‘ਆਪ’ ਤੋਂ ਹੀ ਚੋਣ ਲੜ ਸਕਦੇ ਹਨ। ਉਹ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ। ਹਾਲਾਂਕਿ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ‘ਚ ਮਤਭੇਦ ਹਨ। ਚੋਣਾਂ ਤੋਂ ਹੱਟ ਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਚੋਣਾਂ ਲੜਨ, ਪਰ ਪੰਜਾਬ ਐਸ.ਕੇ.ਐਮ. ਦਾ ਨਾਂਅ ਨਾ ਲਵੋ

ਮੀਡਿਆ ਸੂਤਰਾਂ ਮੁਤਾਬਕ ਪੰਜਾਬ ਦੇ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਖੰਨਾ ਤੋਂ ‘ਆਪ’ ਦੀ ਟਿਕਟ ‘ਤੇ ਚੋਣ ਲੜਨ ਦੀ ਸੰਭਾਵਨਾ ਹੈ। ਅਜਿਹਾ ਇਸ ਲਈ ਕਿਹਾਾ ਜਾ ਰਿਹਾ ਹੈ ਕਿਉਂਕਿ ਪਾਰਟੀ ਨੇ ਅਜੇ ਤੱਕ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਇੱਥੋਂ ਤੱਕ ਕਿ ਖੰਨਾ ਵਿੱਚ ਰਾਜੇਵਾਲ ਦੇ ਨਵੇਂ ਮੁੱਖ ਮੰਤਰੀ ਦੇ ਪੋਸਟਰ ਵੀ ਲਗਾਏ ਗਏ ਹਨ। ਹਾਲਾਂਕਿ ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਵੱਡੀ ਚਿੰਤਾ ਹਰਿਆਣੇ ਦੇ ਕਿਸਾਨ ਆਗੂ ਗੁਰਨਾਮ ਚੜੂਨੀ ਹੈ। ਜਿਨ੍ਹਾਂ ਨੇ ਪੰਜਾਬ ਵਿੱਚ ਚੋਣਾਂ ਲੜਨ ਦਾ ਖੁੱਲ੍ਹਾ ਐਲਾਨ ਕਰ ਦਿੱਤਾ ਹੈ। ਚੜੂਨੀ ਨੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਸੰਯੁਕਤ ਸੰਘਰਸ਼ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਚੜੂਨੀ ਨੇ ਇਸ ਨੂੰ ਮਿਸ਼ਨ ਪੰਜਾਬ ਦਾ ਨਾਂ ਦਿੱਤਾ ਹੈ। ਜੇਕਰ ਚੜੂਨੀ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋ ਜਾਂਦੇ ਹਨ ਤਾਂ ਉਹ ਕਿਸਾਨ ਅੰਦੋਲਨ ਕਾਰਨ ਸੂਬੇ ਵਿੱਚ ਪੈਦਾ ਹੋਏ ਮਾਹੌਲ ਦਾ ਲਾਭ ਉਠਾ ਸਕਦੇ ਹਨ। ਇਸ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਚਿੰਤਤ ਹਨ।

ਕਿਸਾਨ ਜਥੇਬੰਦੀਆਂ ਦੀ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਮੁੱਲਾਪੁਰ ਵਿੱਚ ਮੀਟਿੰਗ ਹੋਈ ਸੀ। ਇਸ ਵਿੱਚ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬੀਕੇਯੂ-ਕ੍ਰਾਂਤੀਕਾਰੀ, ਦੋਆਬਾ ਸੰਘਰਸ਼ ਕਮੇਟੀ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ, ਜੈ ਕਿਸਾਨ ਅੰਦੋਲਨ ਨੇ ਚੋਣ ਲੜਨ ’ਤੇ ਅਸਹਿਮਤੀ ਪ੍ਰਗਟਾਈ। ਉਨ੍ਹਾਂ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਦੀ ਵਰਤੋਂ ਨਾ ਕਰਨ ਲਈ ਕਿਹਾ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਮੁਖੀ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਅਸੀਂ ਚੋਣ ਨਹੀਂ ਲੜ ਰਹੇ। ਪ੍ਰੈਸ਼ਰ ਗਰੁੱਪ ਵਜੋਂ ਕੰਮ ਕਰਨਾ ਜਾਰੀ ਰੱਖੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!